ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਨੇ ਲਗਵਾਇਆ ਖੂਨਦਾਨ ਕੈਂਪ

0
WhatsApp Image 2025-09-02 at 4.35.49 PM

ਮੋਹਾਲੀ, 2 ਸਤੰਬਰ (ਨਿਊਜ਼ ਟਾਊਨ ਨੈਟਵਰਕ) :

ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ (ਆਰਬੀਡੀਸੀਐਚ) ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਐਨਐਸਐਸ ਕਲੱਬ ਵਲੋਂ ਰੋਟਰੀ ਕਲੱਬ, ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਯੂਨੀਵਰਸਿਟੀ ਅਤੇ ਆਰਬੀਡੀਸੀਐਚ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਸਮੇਤ 80 ਤੋਂ ਵੱਧ ਦਾਨੀਆਂ ਨੇ ਖੂਨਦਾਨ ਕਰਕੇ ਮਾਨਵਤਾ ਪ੍ਰਤੀ ਆਪਣੀ ਸੇਵਾ ਭਾਵਨਾ ਪ੍ਰਗਟ ਕੀਤੀ । ਇਹ ਕੈਂਪ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਆਰਬੀਜੀਆਈ) ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ। ਕੈਂਪ ਦਾ ਉਦਘਾਟਨ  ਗਰੁੱਪ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਕੀਤਾ। ਉਨ੍ਹਾਂ ਨੇ ਕੈਂਪ ਖੇਤਰ ਦਾ ਦੌਰਾ ਕਰਦਿਆਂ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ, ਦਾਨੀਆਂ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਦੀ ਟੀਮ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਰੋਟਰੀ ਕਲੱਬ ਬਲੱਡ ਬੈਂਕ ਟੀਮ ਦੇ ਹੈੱਡ ਡਾਕਟਰ ਅਤੇ ਹੋਰ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਡਾ. ਅਕਸ਼ੈ ਕੁਮਾਰ ਸ਼ਰਮਾ, ਪ੍ਰਿੰਸੀਪਲ ਆਰਬੀਡੀਸੀਐਚ ਅਤੇ ਡਾ. ਨੀਨਾ ਮਹਿਤਾ, ਡੀਨ ਅਕਾਦਮਿਕ ਨੇ ਕਿਹਾ ਕਿ ਆਰਬੀਡੀਸੀਐਚ ਲਗਾਤਾਰ ਸੁਚੱਜੇ ਢੰਗ ਨਾਲ ਆਯੋਜਿਤ ਪ੍ਰਭਾਵਸ਼ਾਲੀ ਸਮਾਗਮਾਂ ਰਾਹੀਂ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਾ ਆ ਰਿਹਾ ਹੈ। ਕੈਂਪ ਦੌਰਾਨ ਜਾਨਾਂ ਬਚਾਉਣ ਵਿੱਚ ਸਵੈ-ਇੱਛਤ ਖੂਨਦਾਨ ਦੀ ਮਹੱਤਤਾ ‘ਤੇ ਖਾਸ ਜ਼ੋਰ ਦਿਤਾ ਗਿਆ।

 

Leave a Reply

Your email address will not be published. Required fields are marked *