ਪੱਟੀ ‘ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ!


ਪੱਟੀ, 4 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਵਿੱਚ ਕਾਂਗਰਸੀ ਲੀਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੱਟੀ ਹਲਕੇ ਦੇ ਬਲਾਕ ਪ੍ਰਧਾਨ ਸਨ ਅਤੇ ਸਰਪੰਚ ਵੀ ਰਹਿ ਚੁੱਕੇ ਹਨ। ਅੱਜ ਜਦੋਂ ਉਹ ਧੁੱਸੀ ਬੰਨ੍ਹ ਤੇ ਆਪਣੇ ਟਰੈਕਟਰ ਟਰਾਲੀ ਨਾਲ ਮਿੱਟੀ ਪਾ ਕੇ ਆ ਰਹੇ ਸਨ ਤਾਂ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਦੇ ਕਾਰਨ ਗੁਰਵੇਲ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੇ ਫ਼ਰਾਰ ਹੋ ਗਏ।
