CM ਮਾਨ ਦੀ ਸਿਹਤ ਵਿਗੜੀ !


ਪੰਜਾਬ, 4 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਸਾਜ਼ ਦੱਸੀ ਜਾ ਰਹੀ ਹੈ। ਇਸੇ ਦਰਮਿਆਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆਏ ਹੋਏ ਹਨ। ਆਪਣੇ ਦੌਰੇ ਦੌਰਾਨ ਕੇਜਰੀਵਾਲ ਨੇ ਮਾਨ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਹਾਲਚਾਲ ਪੁੱਛਿਆ।
ਕੇਜਰੀਵਾਲ ਦੇ ਇਸ ਦੌਰੇ ਨੇ ਰਾਜਨੀਤਿਕ ਮਾਹੌਲ ਵਿੱਚ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਲੋਕਾਂ ਵਿੱਚ ਇਹ ਸਵਾਲ ਉਠ ਰਹੇ ਹਨ ਕਿ ਕੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਵਿੱਚ ਕੇਜਰੀਵਾਲ ਦੇ ਨਾਲ ਸ਼ਾਮਲ ਹੋਣਗੇ ਜਾਂ ਨਹੀਂ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ।
ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਦੇ ਕਈ ਹਿੱਸੇ ਭਾਰੀ ਹੜ੍ਹਾਂ ਕਾਰਨ ਤਬਾਹੀ ਦਾ ਸਾਹਮਣਾ ਕਰ ਰਹੇ ਹਨ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ। ਕੇਜਰੀਵਾਲ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।