ਹੱਸਦਾ ਖੇਡਦਾ CM ਹੜ੍ਹਾਂ ਦੀ ਮਾਰ ਨੂੰ ਦੇਖ ਕੇ ਪਿਆ ਢਿੱਲਾ! CM ਰਿਹਾਇਸ਼ ਵੱਲ ਭੱਜੀ ਡਾਕਟਰਾਂ ਦੀ ਟੀਮ!


ਚੰਡੀਗੜ੍ਹ, 4 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸਵੇਰੇ ਅਚਾਨਕ ਵਿਗੜ ਗਈ। ਖ਼ਬਰਾਂ ਅਨੁਸਾਰ, ਉਨ੍ਹਾਂ ਦੀ ਖ਼ਰਾਬ ਸਿਹਤ ਦੀ ਜਾਣਕਾਰੀ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚੇ। ਮੁੱਖ ਮੰਤਰੀ, ਪੰਜਾਬ ਵਿੱਚ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਲਗਾਤਾਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਮੰਗਲਵਾਰ ਨੂੰ ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ। 3 ਸਤੰਬਰ ਨੂੰ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੀ ਮਦਦ ਕਰਨ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਸੁਨੇਹੇ ‘ਤੇ ਲਿਖਿਆ, “ਪੰਜਾਬ ਹਮੇਸ਼ਾ ਹਰ ਔਖੇ ਸਮੇਂ ਵਿੱਚ ਸਾਰਿਆਂ ਦੇ ਨਾਲ ਖੜਾ ਰਿਹਾ ਹੈ। ਅੱਜ ਸਾਨੂੰ ਸਾਰਿਆਂ ਨੂੰ ਇਸ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਨਾਲ ਖੜੇ ਹੋਣ ਦੀ ਲੋੜ ਹੈ। ਆਉ! ਇਕ ਦੂਜੇ ਦਾ ਸਾਥ ਦੇਈਏ।”