ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵਲੋਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ


ਖਰੜ, 7 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਹਲਕਾ ਖਰੜ ਤੋਂ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵਲੋਂ ਮਾਜਰੀ ਬਲਾਕ ਤੋਂ ਬਜੀਦਪੁਰ ਹੋ ਕੇ ਢਕੋਰਾਂ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਬਜੀਦਪੁਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ, ਪੰਚ ਹਰਨੇਕ ਸਿੰਘ, ਰਵਿੰਦਰ ਸਿੰਘ, ਭਜਨ ਸਿੰਘ, ਹਰਦੀਪ ਸਿੰਘ, ਸੋਹਣ ਸਿੰਘ, ਪੰਚ ਬਲਜਿੰਦਰ ਸਿੰਘ ਤੇ ਸਤਨਾਮ ਸਿੰਘ ਸੱਤੂ ਨੇ ਰਣਜੀਤ ਸਿੰਘ ਗਿੱਲ ਨੂੰ ਮੌਕਾ ਦਿਖਾਉਂਦਿਆਂ ਦੱਸਿਆ ਕਿ ਇਹ ਸੜਕ ਪਿਛਲੇ 10 ਸਾਲ ਤੋਂ ਨਾ ਬਣਨ ਕਰਕੇ ਖ਼ਸਤਾ ਹਾਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਵੱਡੇ ਵੱਡੇ ਟੋਏ ਪੈਣ ਕਾਰਨ ਵਾਹਨ ਚਾਲਕਾਂ ਨੂੰ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਕਈ ਵਾਰੀ ਇੱਥੇ ਵੱਡੀਆਂ ਦੁਰਘਟਨਾਵਾਂ ਵੀ ਹੋ ਚੁੱਕੀਆਂ ਹਨ, ਜਿਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋਇਆ ਹੈ। ਭਾਜਪਾ ਦੇ ਆਗੂ ਰਣਜੀਤ ਸਿੰਘ ਗਿੱਲ ਨੇ ਮੌਕਾ ਵੇਖਦਿਆਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੜਕ ਦੀ ਹਾਲਤ ਨੂੰ ਪਹਿਲ ਦੇ ਆਧਾਰ ’ਤੇ ਅਗਲੇ ਹਫ਼ਤੇ ਹੀ ਬਲਾਕ ਤੋਂ ਢਕੋਰਾਂ ਤਕ ਆਰਜ਼ੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿਤਾ ਜਾਵੇਗਾ।