ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ…


ਨਵੀਂ ਦਿੱਲੀ, 12 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਟਨ ਨੇ ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਤੁਸੀਂ ਸਿਰਫ ਰੀਟਵੀਟ ਨਹੀਂ ਕੀਤਾ, ਟਵੀਟ ‘ਚ ਮਸਾਲਾ ਵੀ ਪਾਇਆ ਸੀ। ਕੱਲ੍ਹ ਕੰਗਨਾ ਰਣੌਤ ਨੇ ਸੁਪਰੀਮ ਕੋਰਟ ‘ਚ ਇਹ ਪਟੀਸ਼ਨ ਪਾਈ ਸੀ। ਹਾਈਕੋਰਟ ਪਹਿਲਾਂ ਹੀ ਕੇਸ ਰੱਦ ਕਰਨ ਤੋਂ ਇਨਕਾਰ ਕਰ ਚੁੱਕਿਆ ਹੈ ਅਤੇ ਅੱਜ ਸੁਪਰੀਮ ਕੋਰਟ ਤੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ।
ਦੱਸ ਦੇਈਏ ਕਿ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ 2021 ਦੇ ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਵਾਲੀ ਇੱਕ ਔਰਤ ਬਾਰੇ ਆਪਣੇ ਵਿਵਾਦਪੂਰਨ ਟਵੀਟ ਕੀਤਾ ਸੀ। ਇਸ ਦੇ ਸੰਬੰਧ ਵਿੱਚ ਉਨ੍ਹਾਂ ਵਿਰੁੱਧ ਚੱਲ ਰਹੇ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ ਕੋਰਟ ਨੇ ਸੁਣਵਾਈ ਤੋਂ ਕਰਨ ਤੋਂ ਇਨਕਾਰ ਕਰ ਦਿੱਤਾ ਹੈ।