AAP MLA ਰਮਨ ਅਰੌੜਾ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ


ਜਲੰਧਰ, 13 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਦਾ ਹੁਕਮ ਦਿਤਾ ਹੈ। ਰਮਨ ਅਰੋੜਾ ਵਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ ਅਦਾਲਤ ’ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਅੱਜ ਹੋਰ ਕਿਸੇ ਤਰ੍ਹਾਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।
