ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ !


ਅੰਮ੍ਰਿਤਸਰ, 22 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਦਾਖ਼ਲ ਮਰੀਜ਼ਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫ਼ਾਇਰ ਬ੍ਰਿਗੇਡ ਦੀ ਇੱਕ ਗੱਡੀ ਮੌਕੇ ‘ਤੇ ਪਹੁੰਚ ਗਈ ਹੈ।
ਬਚਾਅ ਕਰਮਚਾਰੀ ਮਨਜਿੰਦਰ ਸਿੰਘ ਨੇ ਕਿਹਾ, “ਅੱਜ ਸਵੇਰੇ ਬਲੱਡ ਬੈਂਕ ਦੇ ਅੰਦਰ ਫ਼ਰਿੱਜ ਦੇ ਨੇੜੇ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਤੋਂ ਬਾਅਦ, ਅਸੀਂ ਸਾਰਿਆਂ ਨੇ ਬਚਾਅ ਕਾਰਜ ਸ਼ੁਰੂ ਕੀਤੇ। ਅਸੀਂ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਦੇ ਵੀ ਜਾਨੀ ਨੁਕਾਸਨ ਦੀ ਕੋਈ ਖ਼ਬਰ ਨਹੀਂ ਹੈ।
