ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ !


ਭਵਾਨੀਗੜ੍ਹ, 23 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਭਵਾਨੀਗੜ੍ਹ ਤਹਿਸੀਲ ਕੰਪਲੈਕਸ ਵਿਚ ਸਥਿਤ ਖਜ਼ਾਨਾ ਦਫਤਰ ਵਿਚ ਤਾਇਨਾਤ ਇਕ ਏ.ਐੱਸ.ਆਈ. ਦੀ ਆਪਣੇ ਸਰਵਿਸ ਅਸਲੇ ਵਿਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਮੁਲਾਜ਼ਮ ਦੀ ਪਛਾਣ ਪੁਸ਼ਪਿੰਦਰ ਸਿੰਘ ਵਾਸੀ ਭਵਾਨੀਗੜ੍ਹ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਏਐੱਸਆਈ ਪੁਸ਼ਪਿੰਦਰ ਸਿੰਘ (48) ਪਿਛਲੇ ਕਾਫੀ ਸਮੇਂ ਤੋਂ ਭਵਾਨੀਗੜ੍ਹ ਖਜ਼ਾਨਾ ਦਫ਼ਤਰ ਵਿਚ ਸੁਰੱਖਿਆ ਮੁਲਾਜ਼ਮ ਵਜੋਂ ਡਿਊਟੀ ਨਿਭਾਅ ਰਿਹਾ ਸੀ ਜਿਸ ਦੀ ਰਿਹਾਇਸ਼ ਤਹਿਸੀਲ ਕੰਪਲੈਕਸ ਤੋਂ ਮਹਿਜ਼ ਕੁਝ ਹੀ ਦੂਰੀ ਉਤੇ ਸੀ। ਇਸ ਸਬੰਧੀ ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਪਰਿਵਾਰ ਦੇ ਬਿਆਨਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।