ਰਾਜਵੀਰ ਜਵੰਦਾ ਦੀ ਸਿਹਤ ’ਤੇ ਫ਼ੋਰਟਿਸ ਵਲੋਂ ਤਾਜ਼ਾ ਮੈਡੀਕਲ ਬੁਲੇਟਿਨ ਜਾਰੀ


ਮੋਹਾਲੀ, 1 ਅਕਤੂਬਰ (ਨਿਊਜ਼ ਟਾਊਨ ਨੈਟਵਰਕ) : ਪ੍ਰਸਿੱਧ ਪੰਜਾਬੀ ਸੰਗੀਤ ਸਟਾਰ ਰਾਜਵੀਰ ਜਵੰਦਾ ਇਸ ਸਮੇਂ ਜ਼ਿੰਦਗੀ ਅਤੇ ਮੌਤ ਵਿਚਕਾਰ ਔਖੀ ਲੜਾਈ ਲੜ ਰਿਹਾ ਹੈ। ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਉਸਦੇ ਪ੍ਰਸ਼ੰਸਕਾਂ ਅਤੇ ਪੂਰੀ ਇੰਡਸਟਰੀ ਨੂੰ ਸਦਮੇ ਵਿੱਚ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਵੱਡਾ ਅਪਡੇਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬੀ ਗਾਇਕ ਦੀ ਸਿਹਤ ’ਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਹੈ। ਹਾਲਤ ਅਜੇ ਵੀ ਉਨ੍ਹਾਂ ਦੀ ਨਾਜ਼ੁਕ ਬਣੀ ਹੋਈ ਹੈ। ਜਵੰਦਾ ’ਚ ਕੋਈ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਫੋਰਟਿਸ ਹਸਪਤਾਲ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੇ ਮਾਹਰਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ 4 ਦਿਨਾਂ ਤੋਂ ਰਾਜਵੀਰ ਜਵੰਦਾ ਵੈਂਟੀਲੇਟਰ ’ਤੇ ਹਨ।