DSP ਕੁਲਬੀਰ ਸਿੰਘ ਸੰਧੂ ਨੇ ਦਿਤਾ ਭਰੋਸਾ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇਗਾ ਬੰਦ


ਫਤਿਹਗੜ੍ਹ ਸਾਹਿਬ, 12 ਨਵੰਬਰ (ਰਾਜਿੰਦਰ ਸਿੰਘ ਭੱਟ) : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਨਾਲ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਸੰਧੂ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਜੜ ਤੋਂ ਖਤਮ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਬਲਦੇਵ ਜਲਾਲ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਡੀ ਬਲਾਕ ਪ੍ਰਧਾਨ ਗੁਰਮੇਲ ਸਿੰਘ ਭੰਡਾਰੀ ਅਤੇ ਸੀਨੀਅਰ ਆਗੂ ਪਵੇਲ ਹਾਂਡਾ ਸ਼ਾਮਿਲ ਹੋਏ।ਡੀਐਸਪੀ ਕੁਲਬੀਰ ਸਿੰਘ ਸੰਧੂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੀ ਮਾੜੀ ਅਲਾਮਤ ਨੂੰ ਜੜ ਤੋਂ ਖਤਮ ਕਰਨ ਲਈ ਲਗਾਤਾਰ ਨਸ਼ੇ ਦੇ ਸੌਦਾਗਰਾਂ ਉੱਤੇ ਵੱਡੀ ਕਾਰਵਾਈ ਕਰਕੇ ਉਨਾਂ ਨੂੰ ਸਲਾਖਾਂ ਪਿੱਛੇ ਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡੀਐਸਪੀ ਸੰਧੂ ਨੇ ਦੱਸਿਆ ਕਿ ਨਸ਼ਾ ਸਾਡੇ ਸਮਾਜ ਤੇ ਨੌਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਜਿਸ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਐਨ ਐਮਐਮ ਮੁਹਿਮ ਤਹਿਤ ਬਲਾਕ ਅਤੇ ਪਿੰਡ ਪੱਧਰ ਤੇ ਕੁਆਡੀਨੇਟਰ ਲਗਾਏ ਗਏ ਜੋ ਨਸ਼ੇ ਦੇ ਆਦੀ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਿਆ ਛਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਉਸਦਾ ਨਸ਼ਾ ਛਡਾਉਣਗੇ ਅਤੇ ਉਸਦੀ ਹਰ ਸੰਭਵ ਮਦਦ ਕਰਨਗੇ। ਡੀਐਸਪੀ ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤਹਿਤ ਪੁਲਿਸ ਨਸ਼ੇ ਦੀ ਖਾਤਮੇ ਕਰਨ ਲਈ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਦੀ ਸੁਰੱਖਿਆ ਨੂੰ ਹੀ ਯਕੀਨੀ ਬਣਾਉਣ ਲਈ ਸੇਵਾ ਕਰ ਰਹੀ ਹੈ। ਇਸ ਮੌਕੇ ਥਾਣਾ ਫਤਿਹਗੜ੍ਹ ਸਾਹਿਬ ਦੇ ਮੁਖੀ ਇੰਦਰਜੀਤ ਸਿੰਘ, ਏਐਸਆਈ ਅਮਰੀਕ ਸਿੰਘ, ਕੋਆਰਡੀਨੇਟਰ ਬਲਦੇਵ ਜਲਾਲ, ਪਵੇਲ ਹਾਂਡਾ, ਬਲਾਕ ਪ੍ਰਧਾਨ ਗੁਰਮੇਲ ਸਿੰਘ ਭੰਡਾਰੀ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ, ਐਡਵੋਕੇਟ ਰੀਨਾ ਰਾਣੀ, ਗੁਰਪ੍ਰੀਤ ਸਿੰਘ ਬੱਗਾ, ਗਗਨਦੀਪ ਕੌਰ, ਬਹਾਦਰ ਅਲੀ, ਗੁਰਦਰਸ਼ਨ ਸਿੰਘ, ਸਤਬੀਰ ਸਿੰਘ ਜੱਲਾ, ਸੁਖਬੀਰ ਸਿੰਘ ਤੇ ਹੋਰ ਮੌਜੂਦ ਸਨ।
