ਰਾਜਾ ਵੜਿੰਗ ਨੂੰ SC-SC ਕਮਿਸ਼ਨ ਵਲੋਂ ਗ੍ਰਿਫਤਾਰ ਕਰਨ ਦੇ ਆਰਡਰ : ਐਡਵੋਕੇਟ ਵਿਵੇਕ ਹੰਸ ਗਰਚਾ


ਚੰਡੀਗੜ੍ਹ, 13 ਨਵੰਬਰ (ਨਿਊਜ਼ ਟਾਊਨ ਨੈਟਵਰਕ) : ਨਿਊ ਕਾਂਗਰਸ ਪਾਰਟੀ ਕੇਂਦਰੀ ਪ੍ਰਧਾਨ ਐਡਵੋਕੇਟ ਵਿਵੇਕ ਹੰਸ ਗਰਚਾ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਰਾਜਾ ਵੜਿੰਗ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਐਡਵੋਕੇਟ ਵਿਵੇਕ ਹੰਸ ਗਰਚਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 4 ਨਵੰਬਰ ਨੂੰ ਤਰਨਤਾਰਨ ਦੇ ਇਕ ਪਿੰਡ ਵਿੱਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਸਲੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਐਫ. ਆਈ. ਆਰ. ਦਰਜ ਕੀਤੀ ਗਈ ਸੀ । ਇਸ ਤੋਂ ਇਲਾਵਾ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ‘ਤੇ ਐਡਵੋਕੇਟ ਵਿਵੇਕ ਹੰਸ ਗਰਚਾ ਨੇ ਕਿਹਾ ਕਿ ਅਸੀਂ ਸੰਵਿਧਾਨ ਨੂੰ ਮੰਨਣ ਵਾਲੇ ਲੋਕ ਹਾਂ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਕਿਹਾ ਸੀ ਕਿ ਕਾਂਗਰਸ ਜਾਂ ਭਾਜਪਾ ਵਿੱਚ ਸ਼ਾਮਲ ਹੋਣਾ ਖੁਦਕੁਸ਼ੀ ਕਰਨ ਵਰਗਾ ਹੋਵੇਗਾ। ਐਡਵੋਕੇਟ ਵਿਵੇਕ ਹੰਸ ਗਰਚਾ ਨੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਨੇ ਇਹ ਸਾਬਿਤ ਕਰ ਦਿੱਤਾ। ਕਿ ਐਸਸੀ ਐਸਟੀ ਦੀ ਉਹਨਾਂ ਦੇ ਦਿਲਾਂ ਤੇ ਦਿਮਾਗ ਵਿੱਚ ਕਿੰਨੀ ਕੁ ਇੱਜਤ ਹੈ। ਇੰਨੀ ਵੱਡੀ ਗੱਲ ਹੋਣ ਤੇ ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਦੇ ਐਕਸ਼ਨ ਨਾ ਲਿੱਤਾ ਜਾਣਾ ਇਹ ਸਾਬਿਤ ਕਰਦਾ ਹੈ ਕਿ ਕਾਂਗਰਸ ਦੀ ਸੋਚ ਸ਼ੁਰੂ ਤੋਂ ਹੀ ਦਲਿਤ ਵਿਰੋਧੀ ਹੈ।
ਪੰਜਾਬ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਰਾਜਾ ਵੜਿੰਗ ਦੀ ਗ੍ਰਿਫਤਾਰੀ ਆਦੇਸ਼ ਦਿੱਤੇ ਚੇਅਰਮੈਨ ਨੇ ਕਪੂਰਥਲਾ ਦੇ ਡੀ. ਐਸ. ਪੀ. ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਵਿਚ ਤਲਬ ਕੀਤਾ ਅਤੇ ਪੁੱਛਿਆ ਕਿ ਰਾਜਾ ਵੜਿੰਗ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ ? ਉਨ੍ਹਾਂ ਰਾਜਾ ਵੜਿੰਗ ਨੂੰ 8 ਦਿਨਾਂ ਦੇ ਅੰਦਰ ਫਤਾਰ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ।
ਡੀ. ਐਸ. ਪੀ. ਨੇ ਕਿਹਾ ਕਿ ਵੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਇਕ ਹਫਤਾ ਜਾਂ ਦਸ ਦਿਨ ਲੱਗਣਗੇ। ਸਵਰਗੀ ਬੂਟਾ ਸਿੰਘ ਦੇ ਪੁੱਤਰ ਨੇ ਐਸ.ਸੀ. ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜੀ ਨੇ ਰਾਜਾ ਵੜਿੰਗ ਨੂੰ ਅੱਠ ਦਿਨਾਂ ਦੇ ਅੰਦਰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ। ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਕੋਈ ਰੌਬਿਨ ਹੁੱਡ ਨਹੀਂ ਹੈ, ਜਿਸ ਨੂੰ ਤੁਸੀਂ ਨਹੀਂ ਲੱਭ ਸਕਦੇ। ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਘੁੰਮ ਰਿਹਾ ਹੈ ਤੁਸੀਂ ਉਸ ਨੂੰ ਕਿਉਂ ਨਹੀਂ ਲੱਭ ਸਕਦੇ ?
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਐਡਵੋਕੇਟ ਵਿਵੇਕ ਹੰਸ ਗਰਚਾ ਨੇ ਦਖਲ ਦੇ ਕੇ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਵਿਰੁੱਧ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਸੰਵਿਧਾਨ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰਵਾਇਆ ਸੀ।
