ਗੁਰੂ ਨਾਨਕ ਪਬਲਿਕ ਸਕੂਲ ਹਮਾਯੂਪੁਰ ਸਰਹਿੰਦ ਦੇ ਬੱਚਿਆਂ ਨੇ ਲਗਾਈ ਸ਼ਾਨਦਾਰ ਪ੍ਰਦਰਸ਼ਨੀ

0
20251113_114123(0)

ਚੇਅਰਮੈਨ ਬ੍ਰਿਜ ਭੂਸ਼ਣ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਵਿਗਿਆਨ, ਕਲਾ ਅਤੇ ਸਮਾਜਿਕ ਵਿਸ਼ਿਆਂ ਤੇ ਬਣਾਏ ਰੁਚਿਕਰ ਮਾਡਲ

— ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਰਹੇ ਮੁੱਖ ਮਹਿਮਾਨ

ਫਤਿਹਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ ਭੱਟ)

ਗੁਰੂ ਨਾਨਕ ਪਬਲਿਕ ਸਕੂਲ ਹਮਾਯੂਪੁਰ ਸਰਹਿੰਦ ਵਿੱਚ ਅੱਜ ਵਿਦਿਆਰਥੀਆਂ ਵੱਲੋਂ ਇੱਕ ਗਿਆਨਵਰਧਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਨੂੰ ਉਭਾਰਨਾ ਅਤੇ ਉਨ੍ਹਾਂ ਨੂੰ ਵਿਗਿਆਨਕ ਤੇ ਕਲਾ-ਸਬੰਧੀ ਗਤੀਵਿਧੀਆਂ ਨਾਲ ਜੋੜਨਾ ਸੀ।

ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਬ੍ਰਿਜ ਭੂਸ਼ਣ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਸੁੰਦਰ ਮਾਡਲ ਤਿਆਰ ਕੀਤੇ। ਪ੍ਰਦਰਸ਼ਨੀ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ਼੍ਰੀ ਬਲਵੀਰ ਸਿੰਘ ਸੋਢੀ ਨੇ ਮੁੱਖ ਮਹਿਮਾਨ ਵਜੋਂ ਰਿਬਨ ਕੱਟ ਕੇ ਕੀਤਾ। ਉਨ੍ਹਾਂ ਦਾ ਸਕੂਲ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਦੇ ਰਚਨਾਤਮਕ ਵਿਚਾਰਾਂ ਦੀ ਖੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਅੰਦਰ ਲੁਕੀਆਂ ਕਾਬਲੀਆਂਤਾਂ ਨੂੰ ਜਗਾਉਂਦੇ ਹਨ ਅਤੇ ਉਨ੍ਹਾਂ ਨੂੰ ਵਿਗਿਆਨ ਤੇ ਸਮਾਜਕ ਜ਼ਿੰਦਗੀ ਨਾਲ ਜੋੜਦੇ ਹਨ।

ਸਕੂਲ ਚੇਅਰਮੈਨ ਬ੍ਰਿਜ ਭੂਸ਼ਣ ਅਤੇ ਸਮਾਜ ਸੇਵਕ ਸ਼ੇਰਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਪਬਲਿਕ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹਰ ਕਿਸਮ ਦੀ ਐਕਟੀਵਿਟੀ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਸਰਵਾਂਗੀਣ ਵਿਕਾਸ ਵੱਲ ਵਧ ਸਕਣ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਅਕਾਦਮਿਕ ਸਫਲਤਾ ਹੀ ਨਹੀਂ, ਸਗੋਂ ਬੱਚਿਆਂ ਦੇ ਅੰਦਰ ਆਤਮ ਵਿਸ਼ਵਾਸ, ਟੀਮ ਸਪਿਰਿਟ ਅਤੇ ਰਚਨਾਤਮਕਤਾ ਪੈਦਾ ਕਰਨਾ ਹੈ।

ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਵਿਗਿਆਨ, ਕਲਾ, ਵਾਤਾਵਰਣ, ਇਤਿਹਾਸ ਅਤੇ ਸਮਾਜਿਕ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਬਣਾਏ — ਜਿਵੇਂ ਕਿ “ਪਲਾਸਟਿਕ ਮੁਕਤ ਭਾਰਤ”, “ਸੋਲਰ ਊਰਜਾ ਪ੍ਰਣਾਲੀ”, “ਜਲ ਸੰਰਖਣ”, “ਡਿਜ਼ੀਟਲ ਇੰਡੀਆ” ਆਦਿ। ਵਿਦਿਆਰਥੀਆਂ ਨੇ ਮਹਿਮਾਨਾਂ ਅਤੇ ਮਾਪਿਆਂ ਨੂੰ ਆਪਣੇ ਮਾਡਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸਕੂਲ ਪ੍ਰਿੰਸੀਪਲ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਸਿੱਖਣ ਦਾ ਇੱਕ ਪ੍ਰੇਰਣਾਦਾਇਕ ਮੰਚ ਹੈ। ਪ੍ਰੋਗਰਾਮ ਦੇ ਅੰਤ ਵਿੱਚ ਚੇਅਰਮੈਨ ਬ੍ਰਿਜ ਭੂਸ਼ਣ ਅਤੇ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਨੇ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਸਭ ਦੇ ਚਿਹਰਿਆਂ ’ਤੇ ਖੁਸ਼ੀ ਦੀ ਲਹਿਰ ਸੀ ਅਤੇ ਪ੍ਰਦਰਸ਼ਨੀ ਨੂੰ ਮਾਪਿਆਂ, ਮਹਿਮਾਨਾਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਬਹੁਤ ਪਸੰਦ ਕੀਤਾ ਗਿਆ। ਇਸ ਮੌਕੇ ਸ਼ੇਰ ਪ੍ਰਤਾਪ ਸਿੰਘ, ਅਮਨਦੀਪ ਕੌਰ, ਕਿਰਨ, ਜਸਪ੍ਰੀਤ, ਰਜਨੀ, ਕੁਸਮ, ਅਸ਼ੋਕ ਆਦਿ ਮੌਜੂਦ ਸਨ।

Leave a Reply

Your email address will not be published. Required fields are marked *