ਕੁਰਾਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਅਲੌਕਿਕ ਨਗਰ ਕੀਰਤਨ 16 ਨੂੰ


ਕੁਰਾਲੀ, 13 ਨਵੰਬਰ (ਰਾਜਾ ਸਿੰਘ ਭੰਗੂ)
ਸਥਾਨਕ ਮੋਰਿੰਡਾ ਰੋਡ ਤੇ ਸਥਿਤ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਨਗਰ ਕੀਰਤਨ 16 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਾਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰੁਦਆਰਾ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਪ੍ਰਧਾਨ ਇੰਦਰਬੀਰ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗਰੰਥ ਸਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਸਵੇਰੇ 9.30 ਵਜੇ ਦੇ ਕਰੀਬ ਅਰਦਾਸ ਕਰਨ ਉਪਰੰਤ ਆਰੰਭ ਹੋਵੇਗਾ ਅਤੇ ਇਹ ਨਗਰ ਕੀਰਤਨ ਗੁਰੁਦਆਰਾ ਹਰਗੋਬਿੰਦਗੜ੍ਹ ਸਾਹਿਬ ਤੋਂ ਸ਼ੁਰੂ ਹੋਕੇ ਪਿੰਡ ਚਰਹੇੜੀ, ਬੰਨ ਮਾਜਰਾ , ਭਾਗੋਮਾਜਰਾ, ਚੱਕਲਾਂ, ਸਿੰਘ ਭਗਵੰਤਪੁਰਾ, ਸੋਲਖੀਆਂ, ਰੰਗੀਲਪੁਰ, ਭੱਠਾ ਸਾਹਿਬ, ਗੁਰਦੁਆਰਾ ਸਦਾ ਬਰਤ ਸਾਹਿਬ, ਘਨੌਲੀ, ਭਰਤਗੜ੍ਹ ਤੇ ਕੀਰਤਪੁਰ ਸਾਹਿਬ ਨੂੰ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਦਾ ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਐਸ.ਜੀ.ਪੀ.ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਸੰਗਤਾਂ ਲਈ ਬੱਸਾਂ ਦਾ ਵਿਸ਼ੇਸ ਪ੍ਰਬੰਧ ਵੀ ਕੀਤਾ ਗਿਆ।
