ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਵਲੋਂ 16ਵੇਂ ਟੂਰਨਾਮੈਂਟ ਦਾ ਆਗਾਜ਼  

0
Screenshot 2025-11-17 175157

ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ, 17 ਨਵੰਬਰ (ਰਾਕੇਸ਼ ਕੁਮਾਰ)

ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 16ਵੇਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ ਦਾ ਆਗਾਜ਼ ਅੱਜ ਓਲੰਪੀਅਨ ਸ. ਜਰਨੈਲ ਸਿੰਘ ਸਟੇਡੀਅਮ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਕੀਤਾ ਗਿਆ। ਇਸ ਮੌਕੇ ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਟੂਰਨਾਮੈਂਟ ਦਾ ਆਗਾਜ਼ ਕਰਵਾਇਆ।ਇਸ ਮੌਕੇ  ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਕਲੱਬ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ  ਦੱਸਿਆ ਕਿ ਝਲਮਣ ਸਿੰਘ ਬੈਂਸ ਯੂਕੇ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਪਿੰਡ ਪੱਧਰ ਦੀਆਂ ਫੁੱਟਬਾਲ ਟੀਮਾਂ ਅਤੇ ਅਕੈਡਮੀਆਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਫੁੱਟਬਾਲ ਦੇ ਫਾਈਨਲ ਮੁਕਾਬਲੇ ਹੋਣਗੇ ਅਤੇ ਜੇਤੂ ਟੀਮਾਂ ਨੂੰ ਕਲੱਬ ਵੱਲੋਂ ਸ਼ਾਨਦਾਰ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 21 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ ਸੰਧੂ ਅਤੇ ਮਨਜੀਤ ਕੌਰ ਸੰਧੂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਇਨਾਮਾਂ ਦੀ ਵੰਡ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਕਲੱਬ ਵੱਲੋਂ ਮੋਹਤਬਰ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਡਵੋਕੇਟ ਜਸਵੀਰ ਸਿੰਘ ਰਾਏ ਤੋਂ ਇਲਾਵਾ, ਸਤਨਾਮ ਪਾਰੋਵਾਲ, ਰਜਿੰਦਰ ਛਾਬਲਾ, ਅਵਤਾਰ ਸਿੰਘ ਸੀਹਰਾ, ਕਮਲਜੀਤ ਬੈਂਸ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ, ਅਵਤਾਰ ਸਿੰਘ ਹੇਅਰ, ਪਰਮਜੀਤ ਸਿੰਘ ਪੂਨੀ, ਪਰਮਵੀਰ ਸਿੰਘ ਰਾਏ, ਰਾਜਪਾਲ ਹੈਪੀ, ਹਰਪ੍ਰੀਤ ਪਟਵਾਰੀ, ਰਮਨ ਬੰਗਾ, ਲਖਵਿੰਦਰ ਲੱਕੀ, ਜਗਜੀਤ ਪਾਲ ਕੁੱਕੂ, ਪ੍ਰਦੀਪ ਕੁਮਾਰ ਰੈਫਰੀ ਅਤੇ ਸਪਰੀਅਨ ਕੋਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *