ਪੰਜਾਬ ਦੀ ਸ਼ਾਨ ਤੇ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਹੈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ : ਅਵਤਾਰ ਸਿੰਘ ਭੀਖੋਵਾਲ

0
Screenshot 2025-11-18 165824

ਹੁਸ਼ਿਆਰਪੁਰ, 18 ਨਵੰਬਰ (ਤਰਸੇਮ ਦੀਵਾਨਾ ) 

ਪੰਜਾਬ ਦੀ ਸ਼ਾਨ ਅਤੇ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਪੰਜਾਬ ਯੂਨੀਵਰਸਿਟੀ ਚੰਡੀਗੜ ਨੇ ਦੇਸ਼ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਯੂਨੀਵਰਸਿਟੀ ਨੇ ਹਜ਼ਾਰਾਂ ਵਿਦਵਾਨ ਪੈਦਾ ਕੀਤੇ ਹਨ ਜਿਹੜੇ ਅੱਜ ਕਈ ਮਹੱਤਵਪੂਰਨ ਖੇਤਰਾਂ ਵਿਚ ਉੱਚੇ ਅਹੁਦਿਆਂ ਤੇ ਬੈਠਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਭੀਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪਿਛਲੇ ਕਈ ਦਹਾਕਿਆ ਤੋਂ ਸ਼ਾਨਦਾਰ ਸੇਵਾਵਾਂ ਦੇ ਰਹੀ ਹੈ ਅਤੇ ਇਸਨੂੰ ਕੇਂਦਰ ਸਰਕਾਰ ਦੇ ਅਧੀਨ ਕਰਨ ਦੀ ਕੋਸ਼ਿਸ਼ ਪੰਜਾਬੀਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਹਨਾਂ ਕਿਹਾ ਕਿ ਚੰਡੀਗੜ ਪੰਜਾਬ ਦਾ ਦਿਲ ਅਤੇ”ਪੰਜਾਬ ਯੂਨੀਵਰਸਿਟੀ ਚੰਡੀਗੜ” ਧੜਕਨ ਹੈ, ਇਨ੍ਹਾਂ ਦੀ ਪਹਿਚਾਣ ਨੂੰ ਖੋਹਣਾ ਪੰਜਾਬ ਉੱਤੇ ਹਮਲਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨਾ  ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਅਸਹਿ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਭਾਵੇਂ ਪੀ.ਯੂ. ਬਚਾਓ ਮੋਰਚੇ ਦੇ ਦਬਾਅ ਹੇਠ ਕੇਂਦਰ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਗੱਲ ਕੀਤੀ ਹੈ, ਪਰ ਜਦ ਤੱਕ ਸਪੱਸਟ ਲਿਖਤ ਵਿਚ ਘੋਸ਼ਣਾ ਨਹੀਂ ਕੀਤੀ ਜਾਂਦੀ, ਤਦ ਤੱਕ ਕੇਂਦਰ ਸਰਕਾਰ ਤੇ ਭਰੋਸਾ ਨਹੀਂ ਕੀਤਾ ਜਾ ਸਕਦਾ  ! ਉਹਨਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਸਟੂਡੈਂਟਸ ਨਾਲ ਹੋਈ ਧੱਕੇਸ਼ਾਹੀ ਦੀ ਸਾਰੇ ਪੰਜਾਬ ਦੇ ਲੋਕ  ਨਿੰਦਾ ਕਰਦੇ ਹਨ ਉਹਨਾਂ ਕਿਹਾ ਕਿ ਸਟੂਡੈਂਟਾਂ ਕੋਲ ਆਈ.ਡੀ. ਕਾਰਡ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਅੰਦਰ ਨਾ ਜਾਣ ਦੇਣਾ ਅਤੇ ਵੱਖ-ਵੱਖ ਸੂਬਿਆਂ ਦੀ ਫੋਰਸ ਤਾਇਨਾਤ ਕਰਨਾ ਕੇਂਦਰ ਦੀ ਬੁਖਲਾਹਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਲਕੀਅਤ ਨਹੀਂ ਬਣ ਸਕਦੀ। ‘ਇਹ ਉਹ ਸਿੱਖਿਆ ਦਾ ਕੇਂਦਰ ਹੈ ਜਿਥੋਂ ਸਿੱਖਿਆ ਪ੍ਰਾਪਤ ਕਰਕੇ ਕਈ ਵਿਆਕਤੀ ਦੇਸ਼ ਦੇ ਮਹਾਨ ਵਿਦਵਾਨ ਬਣੇ ਹਨ। ਉਨ੍ਹਾਂ ਸਾਰਿਆਂ ਨੂੰ ਜਾਤ-ਧਰਮ ਤੇ ਰਾਜਨੀਤੀ ਤੋਂ ਉੱਪਰ ਉਠ ਕੇ ਯੂਨੀਵਰਸਿਟੀ ਦੀ ਪਛਾਣ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *