ਪੰਜਾਬ ਵਿਚ ਹੋ ਸਕਦੀ ਹੈ ਇਕ ਹੋਰ ਜ਼ਿਮਨੀ ਚੋਣ

0
manjinder singh lalpura mla aap

ਵਿਧਾਇਕ ਲਾਲਪੁਰਾ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਰੱਦ


(ਦੁਰਗੇਸ਼ ਗਾਜਰੀ)
ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਹਾਈਕੋਰਟ ਨੇ ਕਿਹਾ ਕਿ ਸਜ਼ਾ ਦੇ ਖਿਲਾਫ ਅਪੀਲ ’ਤੇ ਹੀ ਸੁਣਵਾਈ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਵਿਧਾਇਕ ਲਾਲਪੁਰਾ ਨੇ ਸਜ਼ਾ ਸਸਪੈਂਡ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਖਡੂਰ ਸਾਹਿਬ ਤੋਂ ਵਿਧਾਇਕੀ ਖਤਰੇ ’ਚ ਪੈ ਗਈ ਹੈ। ਜ਼ਿਕਰਯੋਗ ਹੈ ਕਿ 2 ਮਹੀਨੇ ਪਹਿਲਾਂ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਨ੍ਹਾਂ ‘ਤੇ ਵਿਆਹ ਵਿੱਚ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ।

Leave a Reply

Your email address will not be published. Required fields are marked *