ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸਟਾਫ਼ ਮੈਂਬਰ ਤੇ ਅਕਾਲੀ ਦਲ ਦੇ ਆਗੂਆਂ ਵਲੋਂ ਨਗਰ ਕੀਰਤਨ ‘ਚ ਕੀਤੀ ਸ਼ਮੂਲੀਅਤ


ਫਤਿਹਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ ਭੱਟ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਟਾਫ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਲਗਾਈ ਗਈ। ਯੂਨੀਵਰਸਿਟੀ ਦੇ ਵਾਈਸ ਚਾਂਸਲ ਡਾਕਟਰ ਪ੍ਰਿਤਪਾਲ ਸਿੰਘ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜ਼ਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ ਕਰਮਜੀਤ ਸਿੰਘ ਭਗੜਾਣਾ ਅਤੇ ਸਮਾਜ ਸੇਵੀ ਜਸਵੀਰ ਸਿੰਘ ਚੱਡਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦਾਂ ਦੀਆਂ ਸ਼ਤਾਬਲੀਆਂ ਮਨਾ ਕੇ ਨੌਜਵਾਨ ਪੀੜੀ ਨੂੰ ਗੁਰੂ ਇਤਿਹਾਸ ਨਾਲ ਜੋੜਨ ਦੇ ਨਾਲ ਨਾਲ ਨਸ਼ਾ ਤੋਂ ਦੂਰ ਕਰਨ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸਾਮ ਧੋਪੜੀ ਸਾਹਿਬ ਤੋਂ ਪਿਛਲੇ ਦਿਨੀ ਪੂਰੇ ਭਾਰਤ ਵਿੱਚ ਬੋਲੇ ਸੋ ਨਿਹਾਲ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਹੁੰਦਾ ਹੋਇਆ ਛੋਟੇ ਸਾਹਿਬਜ਼ਾਦਿਆਂ ਦੇ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਵੱਡੀ ਤਾਦਾਦ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਨੂੰ ਨਤਮਸਤਕ ਹੋਏ। ਉਹਨਾਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸੱਚਾਈ ਦੇ ਰਾਹ ਤੇ ਚਲਦੇ ਹੋਏ ਮਨੁੱਖਤਾ ਦੀ ਰਾਖੀ ਕੀਤੀ ਅਤੇ ਕੌਮ ਦੇ ਲਈ ਸ਼ਹਾਦਤ ਦਿੱਤੀ ਗਈ ਸੀ ਜਿਨਾਂ ਦੇ ਜੀਵਨ ਨੂੰ ਨੌਜਵਾਨ ਪੀੜੀ ਵਿਸਾਰ ਕੇ ਕੋਰਾਹੇ ਪਈ ਹੋਈ ਹੈ ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਸੀ ਨੌਜਵਾਨ ਪੀੜੀ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਸਾਡੇ ਗੁਰੂਆਂ ਦੇ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ ਨੌ ਲੱਖਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ ਤਰਸੇਮ ਸਿੰਘ ਸੇਵਾਦਾਰ ਸਿਮਰਨਪ੍ਰੀਤ ਸਿੰਘ ਸਨੀ ਤੇ ਹੋਰ ਮੌਜੂਦ ਸਨ।
