ਕਾਂਗਰਸ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ‘ਚ ਵੱਡੀ ਜਿੱਤ ਹਾਸਲ ਕਰੇਗੀ : ਕੁਲਦੀਪ ਵੈਦ, ਮੇਜਰ ਸਿੰਘ ਮੁੱਲਾਪੁਰ


ਆਲਮਗੀਰ, 25 ਨਵੰਬਰ (ਜਸਵੀਰ ਸਿੰਘ ਗੁਰਮ )
ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਇਲਾਕੇ ਦੇ ਇੱਕ ਪ੍ਰਸਿੱਧ ਹੋਟਲ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਜਿਲਾ ਲੁਧਿਆਣਾ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ, ਸਾਬਕਾ ਪ੍ਰਧਾਨ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰ, ਬਲਾਕ ਪ੍ਰਧਾਨ ਨੋਨੀ ਸੀਲੋ, ਲਾਲੀ ਲਲ਼ਤੋਂ ਬਲਾਕ ਪ੍ਰਧਾਨ, ਵੇਰਕਾ ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਅਤੇ ਸਾਬਕਾ ਬਲਾਕ ਸੰਮਤੀ ਨਿਰਮਲ ਸਿੰਘ ਨਿੰਮਾ ਇਸ ਮੌਕੇ ਹਾਜ਼ਰ ਰਹੇ। ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਨੇ ਵਿਧਾਨ ਸਭਾ ਹਲਕਾ ਗਿੱਲ ਡੇਹਲੋਂ, ਧਾਂਦਰਾ ਦੇ ਬਲਾਕ ਦੇ ਪਿੰਡਾਂ ਦੇ ਪੰਚ, ਸਰਪੰਚ, ਸਾਬਕਾ ਸਰਪੰਚ,ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ, ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਪਤਵੰਤੇ ਸੱਜਣਾਂ ਕਾਂਗਰਸ ਪਾਰਟੀ ਦੇ ਸਾਰੇ ਵਰਕਰ, ਯੂਥ ਕਾਂਗਰਸ,ਮਹਿਲਾ ਕਾਂਗਰਸ, ਮੰਡਲ ਪ੍ਰਧਾਨਾ ਨਾਲ ਇੱਕ ਵਿਸ਼ਾਲ ਮੀਟਿੰਗ ਕੀਤੀ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।ਇਸ ਮੌਕੇ ਉਨਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਪੰਜਾਬ ਦਾ ਘਾਣ ਕਰਨ ਉੱਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਥਿਆਉਣ ਉੱਤੇ ਲੱਗੀ ਹੋਈ ਹੈ। ਕੇਂਦਰ ਸਰਕਾਰ ਆਪਣੀਆਂ ਨਾਪਾਕ ਹਰਕਤਾਂ ਕਾਰਨ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਚੰਡੀਗੜ੍ਹ ਬਾਰੇ ਲਿਆਂਦੇ ਜਾ ਰਹੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਕਈ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ । ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਮੌਕੇ ਤਜਿੰਦਰ ਸਿੰਘ ਲਾਡੀ ਜੱਸੜ, ਹਿਰਦੇਪਾਲ ਸਿੰਘ ਢੀਡਸਾ ਪ੍ਰਧਾਨ ਕਿਸਾਨ ਸੈਲ ਲੁਧਿਆਣਾ ਦਿਹਾਤੀ,ਇੰਦਰਜੀਤ ਗਿੱਲ ਹਲਕਾ ਪ੍ਰਧਾਨ ਕਿਸਾਨ ਸੈਲ,ਮਾਨ ਸਿੰਘ ਦਿਓਲ, ਅਵਤਾਰ ਸਿੰਘ ਗਰੇਵਾਲ,ਅਮਨਦੀਪ ਸਿੰਘ ਬੂਲ ਸਾਬਕਾ ਸਰਪੰਚ,ਜਸਵੀਰ ਸਿੰਘ ਗਿੱਲ, ਨਿੰਦਾ ਰਣੀਆ,ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਮਨਦੀਪ ਸਿੰਘ ਸ਼ਹਿਜ਼ਾਦਾ, ਚਰਨ ਸਿੰਘ ਖੇੜਾ, ਪੰਮਾ ਜੱਸੋਵਾਲ ਸਰਪੰਚ ਸੁਖਦੀਪ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਪਾਲੀ ਗਰੇਵਾਲ , ਬਲਾਕ ਪ੍ਰਧਾਨ ਗੁਰਮੀਤ ਸਿੰਘ ਸਰੀਹ, ਚੰਨਾ ਕੈਂਡ, ਪ੍ਰਦੀਪ ਸਿੰਘ ਲੰਬੜਦਾਰ , ਗੁਰਸੇਵਕ ਸਿੰਘ ਸਰਪੰਚ, ਮਨਦੀਪ ਸਿੰਘ ਰਾਣਾ, ਗੁਰਜੀਤ ਸਿੰਘ ਰੰਗੀ, ਸੁਖੀ ਦੋਲੋ, ਸਵਰਨ ਸਿੰਘ ਗੁਰਮ, ਮਾਸਟਰ ਬਲਵੀਰ ਸਿੰਘ ਗੁਰਮ, ਗੁਰਮੀਤ ਸਿੰਘ, ਚੇਅਰਮੈਨ ਜਸਪਾਲ ਸਿੰਘ ਸੰਕਰ, ਤਰਸੇਮ ਲਾਲ ਬਟਾਰੀ, ਉਜਾਗਰ ਸਿੰਘ ਜਸਪਾਲ ਬਾਂਗਰ, ਹਰਵਿੰਦਰ ਸਿੰਘ ਸੀ ਓ, ਸਤਨਾਮ ਸਿੰਘ ਸਾਬਕਾ ਸਰਪੰਚ, ਲਾਲ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।
