ਸੋਸ਼ਲ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਸਵੈ-ਇਛੁੱਕ ਖ਼ੂਨਦਾਨ ਕੈਂਪ 30 ਨੂੰ


ਗੜ੍ਹਸ਼ੰਕਰ, 25 ਨਵੰਬਰ (ਰਾਕੇਸ਼ ਕੁਮਾਰ)
ਸੋਸ਼ਲ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਅਤੇ ਭਾਈ ਉਧੇ ਸਿੰਘ ਜੀ, ਭਾਈ ਜੀਵਨ ਸਿੰਘ ਜੀ ਅਤੇ ਭਾਈ ਜਮਾਲਾ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਵੈ-ਇਛੁੱਕ ਖ਼ੂਨਦਾਨ ਕੈਂਪ 30 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਵੇਲ ਸਿੰਘ ਸੈਣੀ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਅਤੇ ਬਲੱਡ ਸੈਂਟਰ ਗੜ੍ਹੀ ਕਾਨੂੰਗੋ ਦੇ ਤਕਨੀਕੀ ਸਹਿਯੋਗ ਨਾਲ ਸਵੈ-ਇਛੁੱਕ ਖ਼ੂਨਦਾਨ ਕੈਂਪ 30 ਨਵੰਬਰ ਦਿਨ ਐਤਵਾਰ ਨੂੰ ਚੀਮਾ ਮਲਟੀਸਪੈਸ਼ਲਿਟੀ ਹੋਸਪੀਟਲ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਖੂਨਦਾਨੀਆਂ ਨੂੰ ਕੈਂਪ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ।
