ਪੰਜਾਬ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਲਈ ਹਰ ਵੋਟਰ ਅਕਾਲੀ ਦਲ ਨਾਲ ਡੱਟ ਕੇ ਖੜੇ : ਰਾਜੂ ਖੰਨਾ


ਪਿੰਡ ਸਮਸ਼ਪੁਰ ਵਿਖੇ ਕੀਤੀ ਵਰਕਰਾਂ ਤੇ ਆਗੂਆਂ ਨਾਲ ਭਰਵੀ ਮੀਟਿੰਗ
ਫਤਿਹਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ ਭੱਟ)
ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਹਰ ਵੋਟਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਨਾਲ ਡੱਟ ਕੇ ਖੜਨ ਤਾ ਜੋ ਡੁੱਬ ਚੁੱਕੇ ਪੰਜਾਬ ਨੂੰ ਬਚਾਇਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੇ ਪਿੰਡ ਸਮਸ਼ਪੁਰ ਵਿਖੇ ਵਰਕਰਾਂ ਤੇ ਆਗੂਆਂ ਨਾਲ ਭਰਵੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਨੂੰ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ,ਤੇ ਸਰਕਲ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਦੀਵਾ ਨੇ ਵੀ ਸੰਬੋਧਨ ਕੀਤਾ।ਰਾਜੂ ਖੰਨਾ ਨੇ ਅੱਗੇ ਕਿਹਾ ਕਿ ਜਿਥੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਅੰਦਰ ਪਾੜੋ ਤੇ ਰਾਜਨੀਤੀ ਕਰੋਂ ਤਹਿਤ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਪੰਜਾਬ ਦੀ ਤਰੱਕੀ ਲਈ ਕੋਈ ਯੋਗਦਾਨ ਨਹੀਂ ਪਾਇਆ ਉਥੇ ਝੂਠੀਆਂ ਗ੍ਰਾਟੀਆ ਦੇ ਕਿ ਕੂੜ ਪ੍ਰਚਾਰ ਰਾਹੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਅਜੇ ਤੱਕ ਗੱਲਾਂਬਾਤਾਂ ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਭੰਡਣ ਤੋਂ ਸਿਵਾਏ ਕੁਝ ਨਹੀਂ ਕੀਤਾ ਗਿਆ। ਤੇ ਪੰਜਾਬ ਨੂੰ ਇਸ ਆਪ ਸਰਕਾਰ ਵੱਲੋਂ ਕਰਜ਼ਾਈ ਤੇ ਕੰਗਾਲ ਕਰ ਕਿ ਰੱਖ ਦਿੱਤਾ ਹੈ। ਜਿਸ ਕਾਰਨ ਹਰ ਵਰਗ ਆਪ ਸਰਕਾਰ ਨੂੰ ਸਬਕ਼ ਸਿਖਾਉਣ ਲਈ ਤੱਤਪਰ ਹੈ। ਰਾਜੂ ਖੰਨਾ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪਾਰਟੀ ਪੰਜਾਬ ਦੇ ਹਿੱਤਾਂ ਤੇ ਲੰਮੇ ਸਮੇਂ ਤੋਂ ਪਹਿਰਾ ਦਿੰਦੀ ਆ ਰਹੀ ਹੈ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਡੱਟ ਕੇ ਲੜਾਈ ਲੜੀ ਜਾ ਰਹੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਖੇਤਰੀ ਪਾਰਟੀ ਨੂੰ ਇਹਨਾਂ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ਼ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਸੂਬੇ ਅੰਦਰ ਬੁਲੰਦ ਕੀਤਾ ਜਾ ਸਕੇ।ਇਸ ਮੀਟਿੰਗ ਵਿੱਚ ਪਰਮਜੀਤ ਸਿੰਘ ਪੰਮੀ ਸਮਸ਼ਪੁਰ, ਹਰਪਾਲ ਸਿੰਘ ਪਾਲੀ,ਜੀਤੀ ਸਮਸ਼ਪੁਰ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਕੌਲਗੜ,ਨਿਰਭੈ ਸਿੰਘ ਲਾਡਪੁਰ, ਗੁਰਪ੍ਰੀਤ ਸਿੰਘ ਚੈਹਿਲਾ,ਹਰਪਾਲ ਸਿੰਘ, ਦਵਿੰਦਰਜੀਤ ਸਿੰਘ ਮੀਆਂਪੁਰ, ਪੁਸ਼ਵਿੰਦਰ ਸਿੰਘ ਸਿੱਧੂ, ਰੌਸ਼ਨ ਖਾ, ਕੇਵਲ ਖਾਂ ਧਰਮਗੜ੍ਹ,ਨਿਰਮਲ ਸਿੰਘ ਸਾਬਕਾ ਸਰਪੰਚ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
