ਪੰਜਾਬ ਸਰਕਾਰ ਵਿਰੁਧ ਤਿੱਖੀ ਨਾਰਾਬਾਜ਼ੀ, ਬਿਜਲੀ ਬਿੱਲ-2025 ਦੀਆਂ ਕਾਪੀਆਂ ਸਾੜੀਆਂ


ਮੋਹਾਲੀ, 8 ਦਸੰਬਰ (ਸਚਿਨ ਸ਼ਰਮਾ) : ਅੱਜ ਮਿਤੀ 8 ਦਸੰਬਰ 2025 ਨੂੰ ਸੂਬੇ ਭਰ ਦੇ ਡਿਵੀਜ਼ਨ ਪੱਧਰ ‘ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰੋਗਰਾਮ ਦੌਰਾਨ ਬਿਜਲੀ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਵਿਰੁੱਧ ਤਿੱਖੀ ਨਾਰਾਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਸੁਖਵਿੰਦਰ ਸਿੰਘ ਦੁੱਮਣਾ ਮੈਂਬਰ ਜੁਆਇੰਟ ਫੋਰਮ ਪੰਜਾਬ, ਬਲਵਿੰਦਰ ਰਡਿਆਲਾ ਸਰਕਲ ਪ੍ਰਧਾਨ ਮੋਹਾਲੀ, ਸੁਖਜਿੰਦਰ ਸਿੰਘ ਸਰਕਲ ਪ੍ਰਧਾਨ ਰੋਪੜ, ਬਰਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਐਮ ਐਸ ਯੂ, ਸੁਰਿੰਦਰ ਕੁਮਾਰ ਸ਼ਰਮਾ ਡਿਵੀਜ਼ਨ ਪ੍ਰਧਾਨ ਕੁਰਾਲੀ, ਸ਼ੇਰ ਸਿੰਘ ਪ੍ਰਧਾਨ ਸਿਟੀ ਖਰੜ, ਗੁਲਜ਼ਾਰ ਸਿੰਘ ਪ੍ਰਧਾਨ ਸਿਟੀ ਮੋਰਿੰਡਾ ਅਤੇ ਬਲਵਿੰਦਰ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਕੁਰਾਲੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਕਿਸਾਨ, ਮਜ਼ਦੂਰ, ਘਰੇਲੂ ਖਪਤਕਾਰ ਅਤੇ ਸਰਕਾਰੀ ਕਰਮਚਾਰੀ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਣਗੇ। ਬੁਲਾਰਿਆ ਨੇ ਮੰਗ ਕੀਤੀ ਕਿ ਬਿਜਲੀ ਸੰਸ਼ੋਧਨ ਬਿੱਲ 2025 ਤੁਰੰਤ ਰੱਦ ਕੀਤਾ ਜਾਵੇ, ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ/ਹਵਾਲੇ ਕਰਨ ਦੇ ਫੈਸਲੇ ਰੱਦ ਕੀਤੇ ਜਾਣ। ਇਕਪੱਖੀ ਤਰੀਕੇ ਨਾਲ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਤਬਦੀਲੀਆਂ ਵਾਪਸ ਲਈਆਂ ਜਾਣ ਨਹੀਂ ਤਾਂ ਬਿਜਲੀ ਕਾਮਿਆ ਵੱਲੋਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਜਰਨੈਲ ਸਿੰਘ ਪ੍ਰਧਾਨ ਸਬ ਅਰਬਨ ਖਰੜ, ਬਿਕਰਮਜੀਤ ਸਿੰਘ, ਯੋਗਰਾਜ ਸਿੰਘ, ਸੁਖਵੀਰ ਸਿੰਘ, ਮੈਡਮ ਪ੍ਰੀਤੀ ਸ਼ਰਮਾ, ਮਨਜਿੰਦਰ ਕੌਰ,ਬਲਜਿੰਦਰ ਢੇਰ,ਪਰਮਜੀਤ ਸਿੰਘ, ਅਮਨਪ੍ਰੀਤ ਬੜਵਾ, ਜਗਦੀਪ ਸਿੰਘ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਸ਼ਾਮਿਲ ਹੋਏ।
