ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਅਤੇ ਬਲਾਕ ਸੰਮਤੀ ਉਮੀਦਵਾਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

0
Screenshot 2025-12-10 193635

ਡੇਹਲੋਂ, 10 ਦਸੰਬਰ (ਜੀ. ਐਸ. ਸੁਆਣ )- ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਜਿਲਾ ਪਰਿਸ਼ਦ ਜੋਨ ਗਿੱਲ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਦੇ ਹੱਕ ਵਿੱਚ ਜੋਨ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਗਿੱਲ, ਬਚਿੱਤਰ ਨਗਰ,ਬਾਬਾ ਦੀਪ ਸਿੰਘ ਨਗਰ, ਭਾਈ ਹਿੰਮਤ ਸਿੰਘ ਨਗਰ, ਗੁਰੂ ਤੇਗ ਬਹਾਦਰ ਨਗਰ, ਸ਼ਹੀਦ ਭਗਤ ਸਿੰਘ ਨਗਰ,ਆਦਿ ਪਿੰਡਾਂ ਵਿੱਚ ਕਾਂਗਰਸੀ ਆਗੂ ਦਵਿੰਦਰ ਸਿੰਘ ਗਿੱਲ ਜਨਰਲ ਸੈਕਟਰੀ ਪੰਜਾਬ ਕਿਸਾਨ ਸੈਲ,ਸਤਨਾਮ ਸਿੰਘ ਸਾਬਕਾ ਸਰਪੰਚ, ਦਿਲਾਵਰ ਭੱਟੀ ਸਰਪੰਚ,ਗੁਰਦੀਪ ਸਿੰਘ ਝੱਮਟ ਸਟੇਟ ਕੁਆਰਡੀਨੇਟਰ ਐਸ ਸੀ ਵਿੰਗ, ਸਾਬਕਾ ਸਰਪੰਚ ਲਾਲ ਸਿੰਘ ਸਾਬਕਾ ਸਰਪੰਚ ਟਹਿਲ ਸਿੰਘ ਵੱਲੋਂ ਘਰ ਘਰ ਜਾ ਕੇ ਜਸਵੀਰ ਸਿੰਘ ਉਮੀਦਵਾਰ ਜਿਲਾ ਪ੍ਰੀਸ਼ਦ ਜੋਨ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਕੀਤੀਆਂ ਗਈਆਂ। ਇਸ ਮੌਕੇ ਦਿਲਾਵਰ ਸਿੰਘ ਭੱਟੀ ਸਰਪੰਚ,ਦਵਿੰਦਰ ਸਿੰਘ ਗਿੱਲ ਜਨਰਲ ਸੈਕਟਰੀ ਕਿਸਾਨ ਸੈਲ, ਗੁਰਦੀਪ ਸਿੰਘ ਝੱਮਟ ਸਟੇਟ ਕੋਆਰਡੀਨੇਟਰ ਐਸ ਸੀ ਵਿੰਗ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਵਿਕਾਸ ਦੇ ਕੰਮ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ ਇਸ ਤੋਂ ਇਲਾਵਾ ਸੂਬੇ ਵਿੱਚ ਨਿਤ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲੋਗਾਰਤ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਨਸ਼ਿਆਂ ਉੱਪਰ ਵੀ ਇਹ ਸਰਕਾਰ ਰੋਕ ਲਗਾਉਣ ਵਿੱਚ ਨਾਕਾਮ ਰਹੀ ਹੈ। ਜਿਸ ਦੇ ਚਲਦਿਆਂ ਰੋਜਾਨਾ ਨੌਜਵਾਨ ਨਸ਼ੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਇਸ ਮੌਕੇ ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਪਿੰਡ ਸ਼ਹਿਰ ਅਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ ਤਾਂ ਉਹ ਜਿਲ੍ਹਾ ਪ੍ਰੀਸ਼ਦ ਜੋਨ ਗਿੱਲ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਸਮੇਤ ਸਮੂਹ ਬਲਾਕ ਸੰਮਤੀ ਉਮੀਦਵਾਰਾਂ ਹਰਿੰਦਰ ਸਿੰਘ ਮਾਣਕਵਾਲ ਜੋਨ ਗਿੱਲ ਤੋਂ ਇੰਦਰਜੀਤ ਸਿੰਘ ਗਿੱਲ ਨੂੰ ਜਿੱਤਾਂ ਕੇ ਕਾਂਗਰਸ ਦੇ ਹੱਥ ਮਜਬੂਤ ਕਰਨ। ਇਸ ਮੌਕੇ ਅੱਜ ਨਿਊ ਗੁਰੂ ਤੇਗ ਬਹਾਦਰ ਨਗਰ ਵਿੱਚ ਕਾਂਗਰਸ ਪਾਰਟੀ ਦੇ ਜਿਲਾ ਪ੍ਰਸਿੱਧ ਉਮੀਦਵਾਰ ਜਸਵੀਰ ਸਿੰਘ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਗੁਰਮੁਖ ਸਿੰਘ, ਯਾਦਵਿੰਦਰ ਸਿੰਘ ਯਾਦੂ, ਪੰਚ ਗੁਰਵਿੰਦਰ ਸਿੰਘ,ਗਗਨਦੀਪ ਸਿੰਘ, ਕਰਮਜੀਤ ਸਿੰਘ ਬੰਟੂ, ਜਸਪ੍ਰੀਤ ਸਿੰਘ, ਪਰਦੀਪ ਸਿੰਘ, ਜੋਨੀ, ਬਿਟੂ, ਮਨਪੀਤ ਮਨੀ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *