ਮਹਾਰਾਸ਼ਟਰ ਤੋਂ ਭਾਜਪਾ ਆਗੂ ਸੁਮਿਤ ਸਮੇਤ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

0
Screenshot 2026-01-03 200822

ਸਾਬਕਾ ਆਈ.ਜੀ. ਚਾਹਲ ਨਾਲ ਹੋਈ ਠੱਗੀ ਦਾ ਮਾਮਲਾ

ਪਟਿਆਲਾ, 3 ਜਨਵਰੀ (ਨਿਊਜ਼ ਟਾਊਨ ਨੈਟਵਰਕ) : ਪਟਿਆਲਾ ਦੇ ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨਾਲ ਜੁੜੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਇੱਕ ਭਾਜਪਾ ਨੇਤਾ ਸਮੇਤ ਹੋਰ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰ ਸਿੰਘ ਚਾਹਲ ਮਾਮਲੇ ਵਿੱਚ ਪੁਲਿਸ ਨੇ ਮਹਾਰਾਸ਼ਟਰ ਤੋਂ ਭਾਜਪਾ ਦੇ ਆਗੂ ਸੁਮਿਤ ਸਮੇਤ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਦਰਜਨ ਮੋਬਾਈਲ ਫੋਨ ਅਤੇ 500 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਇਹ ਸਿਮ ਕਾਰਡ ਨਕਲੀ ਦਸਤਾਵੇਜ਼ਾਂ ’ਤੇ ਲਏ ਗਏ ਸਨ ਅਤੇ ਇਨ੍ਹਾਂ ਦੇ ਜ਼ਰੀਏ ਹੀ ਪੂਰਾ ਨੈੱਟਵਰਕ ਚਲਾਇਆ ਜਾ ਰਿਹਾ ਸੀ। ਫੜੇ ਗਏ ਲੋਕਾਂ ਵਿੱਚ ਚੰਦਰਕਾਂਤ ਲਕਸ਼ਮਣ, ਸ਼੍ਰੀਕਾਂਤ ਰੰਜੀਤ ਨੰਦੇਕਰ ਅਤੇ ਮੁਹੰਮਦ ਹਸਨ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਫੜਿਆ ਗਿਆ ਇੱਕ ਵਿਅਕਤੀ ਭਾਜਪਾ ਦਾ ਮੰਡਲ ਅਧਿਆਕਸ਼ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਬਾਰੇ ਪੁਲਿਸ ਵਧੇਰੇ ਜਾਣਕਾਰੀ ਸਾਂਝੀ ਨਹੀਂ ਕਰ ਰਹੀ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਨਾਲ ਹੀ, ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਦੇ ਤਾਰ ਹੋਰ ਕਿਹੜੇ-ਕਿਹੜੇ ਰਾਜਾਂ ਨਾਲ ਜੁੜੇ ਹੋਏ ਹਨ ਅਤੇ ਇਸ ਠੱਗੀ ਵਿੱਚ ਕੁੱਲ ਕਿੰਨੇ ਲੋਕ ਸ਼ਾਮਲ ਹਨ।

Leave a Reply

Your email address will not be published. Required fields are marked *