ਭਾਜਪਾ ਹੀ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾ ਸਕਦੀ ਹੈ : ਨਾਇਬ ਸਿੰਘ ਸੈਣੀ

ਰਾਜਪੁਰਾ ਦੇ ਕਸਬਾ ਘਨੌਰ ਵਿਚ ਭਾਜਪਾ ਵਰਕਰਾਂ ਨੂੰ ਮਿਲਣ ਪੁੱਜੇ ਹਰਿਆਣਾ ਦੇ ਸੀਐਮ

ਪਟਿਆਲਾ, 4 ਜਨਵਰੀ (ਨਿਊਜ਼ ਟਾਊਨ ਨੈਟਵਰਕ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਜਪੁਰਾ ਦੇ ਕਸਬਾ ਘਨੌਰ ਵਿਚ ਭਾਜਪਾ ਵਰਕਰਾਂ ਨੂੰ ਮਿਲਣ ਪੁੱਜੇ। ਉਨ੍ਹਾਂ ਕਿਹਾ ਕਿ “ਪੰਜਾਬ ਦੇ ਲੋਕਾਂ ਨੂੰ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਭਾਵੇਂ ਉਹ ਕਾਂਗਰਸ ਸਰਕਾਰ ਹੋਵੇ ਜਾਂ ‘ਆਪ’ ਸਰਕਾਰ, ਪਰ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਝੂਠ ਬੋਲਿਆ। ਨਾ ਤਾਂ ਕਾਂਗਰਸ ਅਤੇ ਨਾ ਹੀ ‘ਆਪ’ ਨੇ ਆਪਣੇ ਵਾਅਦੇ ਪੂਰੇ ਕੀਤੇ। ਉਹ ਭ੍ਰਿਸ਼ਟਾਚਾਰ ਵਿਚ ਲਿਪਤ ਹੋ ਗਏ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾ ਸਕਦੀ ਹੈ।” ਉਨ੍ਹਾਂ ਵੀਬੀ-ਜੀ-ਰਾਮ-ਜੀ ਬਿੱਲ ਬਾਰੇ ਕਿਹਾ ਕਿ “ਮਨਰੇਗਾ ਵਿਚ ਮੌਜੂਦ ਭ੍ਰਿਸ਼ਟਾਚਾਰ ਹੁਣ ਖਤਮ ਹੋ ਗਿਆ ਹੈ। ਪਹਿਲਾਂ 100 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਸੀ, ਪਰ ਹੁਣ 125 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਹੈ। ਇਹ ਪੈਸਾ ਪਿੰਡਾਂ ਵਿਚ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ। ਆਮ ਜਨਤਾ ਨੂੰ ਇਸਦਾ ਫਾਇਦਾ ਹੋਵੇਗਾ। ਕਾਂਗਰਸ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।”
