ਚੱਬੇਵਾਲ ਤੋਂ ਆਪ ਦੇ ਹਲਕਾ ਇੰਚਾਰਜ ਹਰਮਿੰਦਰ ਸੰਧੂ ਅਕਾਲੀ ਦਲ ਵਿਚ ਸ਼ਾਮਲ


ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਹਰਮਿੰਦਰ ਸੰਧੂ
ਚੱਬੇਵਾਲ ਵਿਧਾਨ ਸਭਾ ਸੀਟ ਦੇ ਹਲਕਾ ਇੰਚਾਰਜ ਕੀਤੇ ਗਏ ਨਿਯੁਕਤ
ਚੰਡੀਗੜ੍ਹ, 8 ਜਨਵਰੀ (ਦੁਰਗੇਸ਼ ਗਾਜਰੀ) : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਚਟਕਾ ਲੱਗਿਆ ਜਦੋਂ ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਹਰਮਿੰਦਰ ਸਿੰਘ ਸੰਧੂ ਵੱਲੋਂ ਪਾਰਟੀ ਛੱਡਣ ਦੇ ਕਾਰਨਾਂ ਪਿੱਛੇ ਉਨ੍ਹਾਂ ਵੱਲੋਂ ਪਾਰਟੀ ਲਈ 2017 ਤੋਂ ਕੀਤੀ ਜਾ ਰਹੀ ਮਿਹਨਤ ਮਗਰੋਂ ਵੀ ਮਾਣ-ਸਤਿਕਾਰ ਨਾ ਮਿਲਣਾ ਦੱਸਿਆ ਜਾ ਰਿਹਾ ਹੈ, ਕਿਉਂਕਿ ਉਹ ਨਿਰਾਸ਼ ਸਨ। ਇਸ ਤੋਂ ਬਾਅਦ ਹਰਮਿੰਦਰ ਸਿੰਘ ਸੰਧੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਸੁਖਬੀਰ ਸਿੰਘ ਬਾਦਲ ਨੈ ਕਿਹਾ ਕਿ ਉਨਾਂ ਦੇ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਮੌਕੇ ਜ਼ਿਲ੍ਹਾ ਜਥੇਬੰਦੀ ਦੀ ਸਿਫਾਰਸ਼ ‘ਤੇ ਸ. ਹਰਮਿੰਦਰ ਸਿੰਘ ਸੰਧੂ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਾਦਲ ਨੇ ਅੱਗੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਣਗੇ। ਦੱਸਣਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਲਗਭਗ 40,000 ਵੋਟਾਂ ਪ੍ਰਾਪਤ ਕੀਤੀਆਂ ਸਨ। ਹਰਮਿੰਦਰ ਸਿੰਘ ਸੰਧੂ ਨੇ ਹਲਕਾ ਚੱਬੇਵਾਲ ਤੋਂ ਐਮਐਲਏ ਦੀ ਟਿਕਟ ਚੋਣ ਵੀ ਲੜੀ ਸੀ ਪਰ ਕਾਂਗਰਸ ਦੇ ਡਾਕਟਰ ਰਾਜ ਕੁਮਾਰ ਤੋਂ ਹਾਰ ਗਏ ਸਨ, ਜਿਸ ਤੋਂ ਬਾਦ ਡਾਕਟਰ ਰਾਜ ਕੁਮਾਰ ਨੂੰ ਆਮ ਆਦਮੀ ਪਰਟੀ ਵੱਲੋਂ ਕਾਂਗਰਸ ਛੱਡ ਕੇ ਲੋਕ ਸਭਾ ਚੋਣ ਲੜਾਈ ਗਈ ਸੀ ਅਤੇ ਜ਼ਿਮਨੀ ਚੋਣ ਸਮੇਂ ਫਿਰ ਤੋਂ ਸੰਧੂ ਨੂੰ ਪਿੱਛੇ ਛੱਡ ਡਾਕਟਰ ਰਾਜ ਕੁਮਾਰ ਦੇ ਬੇਟੇ ਇਸ਼ਾਨਕ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।
