ਜਥੇਦਾਰ ਸਾਹਿਬ ਜੋ ਵੀ ਫ਼ੈਸਲਾ ਲੈਣਗੇ, ਉਹ ਸਿਰ ਮੱਥੇ ਪ੍ਰਵਾਨ ਹੋਵੇਗਾ : ਮੁੱਖ ਮੰਤਰੀ

0
cm mannnnn

ਵਾਇਰਲ ਵੀਡੀਓ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਕਲੀ

ਅੰਮ੍ਰਿਤਸਰ, 16 ਜਨਵਰੀ (ਮੋਹਕਮ ਸਿੰਘ/ਨਰਿੰਦਰ ਸੇਠੀ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਬਉਚ ਅਦਾਲਤ ਹੈ ਤੇ ਮੈਂ ਨਿਮਾਨੇ ਸਿੱਖ ਵੱਜੋਂ ਪੇਸ਼ ਹੋਣ ਦੀ ਕੋਸ਼ਿਸ਼ ਕੀਤੀ। ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜ ਕੱਲ੍ਹ ਏ.ਆਈ. ਨਾਲ ਕੁਝ ਵੀ ਕੀਤਾ ਜਾ ਸਕਦਾ ਹੈ, ਇਸ ਦੀ ਕਿਸੇ ਵੀ ਥਾਂ ਤੋਂ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਥੇ ਪੇਸ਼ ਹੋ ਕੇ ਸਕੂਨ ‌ਮਿਲਿਆ ਹੈ ਅਤੇ ਸੰਤੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਹੈ ਤੇ ਨਾ ਹੀ ਮੇਰੀ ਔਕਾਤ ਹੈ, ਮੈਂ ਕਦੇ ਵੀ ਅਜਿਹਾ ਸੋਚ ਵੀ ਨਹੀਂ ਸਕਦਾ ਕਿ ਸ੍ਰੀ ਆਕਾਲ ਤਖਤ ਸਾਹਿਬ ਨੂੰ ਚੈਲੇਂਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਤਾਂ ਸੜਕ ‘ਤੇ ਜਾਂਦੇ ਹੋਏ ਕਦੇ ਗੁਰੂ ਸਾਹਿਬ ਦੇਖ ਲਈਏ ਤਾਂ ਨਤਮਸਤਕ ਹੋਈਦਾ। ਮਾਨ ਕਿਹਾ ਕਿ ਸਿੰਘ ਸਾਹਿਬ ਨੇ ਕਿਹਾ ਕਿ ਸਾਡੇ ਕੋਲ ਤੁਹਾਡਾ ਪੱਖ ਪਹੁੰਚ ਗਿਆ, ਇਸ ‘ਚ ਮੈਨੂੰ ਸੰਤੁਸ਼ਟੀ ਹੋਈ। ਹੁਣ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।

ਜਥੇਦਾਰ ਸਾਹਿਬ ਜੋ ਵੀ ਫ਼ੈਸਲਾ ਲੈਣਗੇ, ਉਹ ਸਿਰ ਮੱਥੇ ਪ੍ਰਵਾਨ ਹੋਵੇਗਾ : ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੁਣ ਤਕ ਤਲਬ ਕੀਤੇ ਗਏ ਪੰਜਾਬ ਦੇ ਵੱਡੇ ਆਗੂਆਂ ਵਿਚ
ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ, 1979: ਮੁੱਖ ਮੰਤਰੀ, ਪੰਜਾਬ
ਮਰਹੂਮ ਸ. ਸੁਰਜੀਤ ਸਿੰਘ ਬਰਨਾਲਾ, 1988: ਮੁੱਖ ਮੰਤਰੀ, ਪੰਜਾਬ
ਮਰਹੂਮ ਸ. ਗਿਆਨੀ ਜ਼ੈਲ ਸਿੰਘ, 1984: ਰਾਸ਼ਟਰਪਤੀ, ਭਾਰਤ
ਮਰਹੂਮ ਸ. ਬੂਟਾ ਸਿੰਘ, 1984: ਗ੍ਰਹਿ ਮੰਤਰੀ, ਭਾਰਤ
ਸ. ਸੁਖਬੀਰ ਸਿੰਘ ਬਾਦਲ, 2024: ਉਪ ਮੁੱਖ ਮੰਤਰੀ, ਪੰਜਾਬ
ਸ. ਭਗਵੰਤ ਮਾਨ, 2026: ਮੁੱਖ ਮੰਤਰੀ, ਪੰਜਾਬ ਦੇ ਨਾਂ ਸ਼ਾਮਲ ਹਨ।

Leave a Reply

Your email address will not be published. Required fields are marked *