ਗੁਰਦੁਆਰਾ ਖੂਹੀ ਸਾਹਿਬ ਤੋਂ ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ


ਜੰਡਿਆਲਾ ਗੁਰੂ, 21 ਜਨਵਰੀ (ਕੰਵਲਜੀਤ ਸਿੰਘ ਲਾਡੀ) : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਵੇਂ ਪਾਤਸ਼ਾਹ, ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਖੂਹੀ ਸਾਹਿਬ ਸਾਹਿਬ ਤੋ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਮੌਕੇ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜੀ ਨੇ ਦੱਸਿਆ ਕਿ 20 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਜੰਡਿਆਲਾ ਗੁਰੂ ਦੇ ਵੱਖ ਵੱਖ ਗੁਰਦੁਆਰੇ ਸਾਹਿਬਾਨਾਂ ਦੇ ਦਰਸ਼ਨ ਕਰਦੇ ਹੋਏ ਵਾਪਸ ਦੇਰ ਸ਼ਾਮ ਆਪਣੇ ਨਿੱਜੀ ਸਥਾਨਾਂ ਤੇ ਸੰਪੰਨ ਹੋਇਆ। ਇਸ ਮੌਕੇ ਤੇ ਨਗਰ ਕੀਰਤਨ ਦੇ ਮਗਰ ਰੱਬ ਰੂਪੀ ਸੰਗਤਾਂ ਨੇ ਗੁਰਬਾਣੀ ਦਾ ਗੁਣ ਗਾਣ ਕਰਕੇ ਅਨੰਦ ਮਾਣਿਆ ਤੇ ਸੰਗਤ ਵਲੋਂ ਮਠਿਆਈ ਅਤੇ ਤਰ੍ਹਾਂ-ਤਰ੍ਹਾਂ ਦੇ ਪਦਾਰਥਾਂ ਨਾਲ ਸੇਵਾ ਕੀਤੀ। ਅਤੇ ਦੇਰ ਸ਼ਾਮ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਕਰਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਆਪਣੇ ਨਿੱਜੀ ਸਥਾਨਾਂ ਤੇ ਬਿਰਾਜਮਾਨ ਕਰਕੇ ਸੰਪੂਰਨਤਾ ਕੀਤੀ ਗਈ ।
