ਲੁਧਿਆਣਾ ‘ਚ ਡੇਢ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਵਰਮੈਨ ਗ੍ਰਿਫ਼ਤਾਰ

0
arrested

ਚੰਡੀਗੜ੍ਹ, 21 ਜਨਵਰੀ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।

Leave a Reply

Your email address will not be published. Required fields are marked *