ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ : ਰਵਨੀਤ ਸਿੰਘ ਬਿੱਟੂ

0
RAVNEET BITUU LDH

ਕਿਹਾ, ਸਿੱਖਾਂ ਦੇ ਅਪਮਾਨ ਲਈ ਗਾਂਧੀ ਪਰਿਵਾਰ ਜ਼ਿੰਮੇਵਾਰ

ਨਵੀਂ ਦਿੱਲੀ, 5 ਫਰਵਰੀ (ਨਿਊਜ਼ ਟਾਊਨ ਨੈਟਵਰਕ) : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੈਨੂੰ ਗੱਦਾਰ ਕਿਹਾ ਅਤੇ ਫਿਰ ਮੇਰੇ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ ਅਤੇ ਸਿੱਖਾਂ ਦੇ ਅਪਮਾਨ ਦਾ ਜ਼ਿੰਮੇਵਾਰ ਗਾਂਧੀ ਪਰਿਵਾਰ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਦੇਸ਼ ਦਾ ਦੁਸ਼ਮਣ ਹੈ। ਇਸ ਤੋਂ ਇਲਾਵਾ ਬਿੱਟੂ ਨੇ ਕਿਹਾ ਕਿ ਇਹ ਉਹ ਹੀ ਲੋਕ ਹਨ, ਜਿਨ੍ਹਾਂ ਨੇ ਪੰਜਾਬ ਵਿਚ ਖੂਨ-ਖਰਾਬਾ ਕਰਵਾਇਆ। ਸਾਡੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਮਾਸੂਮ ਜਾਨਾਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਮੈਂ ਇਨ੍ਹਾਂ ਨਾਲ ਸੀ ਤਾਂ ਮੈਂ ਸ਼ਹੀਦ ਦਾ ਪੋਤਾ ਸੀ ਤੇ ਹੁਣ ਮੈਂ ਭਾਜਪਾ ’ਚ ਆ ਗਿਆ ਤਾਂ ਮੈਂ ਗੱਦਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਆਪ ਦੇਸ਼ ਦੇ ਖ਼ਿਲਾਫ਼ ਬੋਲਦੇ ਹਨ ਤੇ ਮੈਨੂੰ ਗੱਦਾਰ ਕਹਿੰਦੇ ਹਨ। ਮੇਰੇ ਪਰਿਵਾਰ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ ਅਤੇ ਕਾਂਗਰਸ ਪਾਰਟੀ ਨੂੰ ਰਾਜੀਵ ਗਾਂਧੀ ਦੇ ਨਾਲ ਬੇਅੰਤ ਸਿੰਘ ਨੂੰ ਸ਼ਹੀਦ ਕਹਿਣ ’ਤੇ ਤਕਲੀਫ਼ ਹੁੰਦੀ ਹੈ।

Leave a Reply

Your email address will not be published. Required fields are marked *