ਸੋਨਾਲਿਕਾ ਨੇ 10 ਮਹੀਨਿਆਂ ਵਿਚ 1.51 ਲੱਖ ਟਰੈਕਟਰਾਂ ਦੀ ਰਿਕਾਰਡ ਵਿਕਰੀ ਕੀਤੀ ਦਰਜ


ਅੰਮ੍ਰਿਤਸਰ, 5 ਫ਼ਰਵਰੀ (ਮਨਜੀਤ ਸਿੰਘ ਸ਼ੇਰਗਿੱਲ) : ਸੋਨਾਲਿਕਾ ਟਰੈਕਟਰਜ਼ ਨੇ ਆਪਣੀ 30ਵੀਂ ਵਰ੍ਹੇਗੰਢ ਮੌਕੇ ਇਕ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਕੰਪਨੀ ਨੇ ਅਪ੍ਰੈਲ 2025 ਤੋਂ ਜਨਵਰੀ 2026 ਤੱਕ ਸਿਰਫ਼ 10 ਮਹੀਨਿਆਂ ਵਿੱਚ 1.51, 604 ਟਰੈਕਟਰਾਂ ਦੀ ਵਿਕਰੀ ਕਰਕੇ ਹੁਣ ਤੱਕ ਦੀ ਸਭ ਤੋਂ ਤੇਜ਼ ਵਿਕਰੀ ਦਰਜ ਕੀਤੀ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਇੰਟਰਨੈਸ਼ਨਲ ਟਰੈਕਟਰਜ਼ ਲਿਮਿਟਡ ਦੇ ਜੋਇੰਟ ਮੈਨੇਜਿੰਗ ਡਾਇਰੈਕਟਰ ਰਮਨ ਮਿੱਤਲ ਨੇ ਕਿਹਾ ਕਿ ਜੀਐੱਸਟੀ ਵਿੱਚ ਕਟੌਤੀ ਨਾਲ ਕਿਸਾਨਾਂ ਨੂੰ ਬਿਹਤਰ ਯੋਜਨਾ ਬਣਾਉਣ ਵਿੱਚ ਮਦਦ ਮਿਲੀ ਹੈ ਅਤੇ ਉਨ੍ਹਾਂ ਦਾ ਭਰੋਸਾ ਵਧਿਆ ਹੈ। ਇਸ ਨਾਲ ਕਿਸਾਨ ਹੋਰ ਸਸ਼ਕਤ ਮਹਿਸੂਸ ਕਰ ਰਹੇ ਹਨ ਅਤੇ ਖੇਤੀਬਾੜੀ ਵਿੱਚ ਮਸ਼ੀਨੀਕਰਨ ਨੂੰ ਵੀ ਵਧਾਵਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੋਨਾਲਿਕਾ ਆਪਣੇ ਵਿਸ਼ਵ ਦੇ ਸਭ ਤੋਂ ਵੱਡੇ ਇਕ੍ਰਿਤ ਟਰੈਕਟਰ ਉਤਪਾਦਨ ਪਲਾਂਟ ਰਾਹੀਂ ਕਿਸਾਨਾਂ ਲਈ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਆਧੁਨਿਕ ਅਤੇ ਟਿਕਾਊ ਹੱਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੰਪਨੀ ਦਾ ਮਕਸਦ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਅਤੇ ਭਾਰਤ ਦੀ ਆਰਥਿਕ ਤਰੱਕੀ ਵਿੱਚ ਖੇਤੀਬਾੜੀ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਾ ਹੈ।
