ਦਾਦੂਵਾਲ ਨੇ ਜਗਦੀਸ਼ ਝੀਂਡਾ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਰਵਾਇਆ ਮਾਮਲਾ ਦਰਜ

0
Screenshot 2026-03-20 191818

ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਦਿੱਤੀ ਹੈ ਸ਼ਿਕਾਇਤ

ਕੁਰੂਕਸ਼ੇਤਰ, 21 ਮਾਰਚ (ਨਿਊਜ਼ ਟਾਊਨ ਨੈਟਵਰਕ) : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਬਲਜੀਤ ਸਿੰਘ ਦਾਦੂਵਾਲ ਦੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਸਨ ਅਤੇ ਮਾਮਲਾ ਦਰਜ ਕਰਵਾਇਆ ਸੀ। ਹੁਣ ਬਲਜੀਤ ਸਿੰਘ ਦਾਦੂਵਾਲ ਨੇ ਝੀਂਡਾ ਉੱਤੇ ਮਾਮਲਾ ਦਰਜ ਕਰਵਾਇਆ ਹੈ।ਇਸ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਇਸ ਚੀਜ਼ ਦੀ ਪੁਸ਼ਟੀ ਕੀਤੀ ਜਾਵੇ ਤਾਂ ਉਹ ਪੁਸ਼ਟੀ ਫਿਲਹਾਲ ਕੁਝ ਵੀਡੀਓ ਦੇ ਰਾਹੀਂ ਨਹੀਂ ਹੋ ਸਕੇ ਤੇ ਉਸ ਤੋਂ ਬਾਅਦ ਦਾਦੂਵਾਲ ਦੇ ਵੱਲੋਂ ਝੀਂਡਾ ਦੇ ਖਿਲਾਫ ਇੱਕ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਧਾਰਾ 295 ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪਰਚਾ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।

Leave a Reply

Your email address will not be published. Required fields are marked *