ਅੰਮ੍ਰਿਤਸਰ ਕੋਰਟ ਨੇ AAP ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜਿਆ

0
laljeet COURT

ਅੰਮ੍ਰਿਤਸਰ, 25 ਮਾਰਚ (ਨਿਊਜ਼ ਟਾਊਨ ਨੈਟਵਰਕ) : ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਭੁੱਲਰ ਨੂੰ ਬੀਤੇ ਦਿਨ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਅੱਜ ਅਦਾਲਤ ‘ਚ ਪੇਸ਼ ਕੀਤਾ ਸੀ, ਜਿਥੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰੰਤੂ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਰੰਧਾਵਾ ਵੱਲੋਂ ਸ਼ਨੀਵਾਰ ਨੂੰ ਖੁਦ ਕੁਸ਼ੀ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਐਤਵਾਰ ਨੂੰ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਸਮੇਤ ਹੋਰਾਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤ ਦੀ ਪਤਨੀ ਉਪਿੰਦਰ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਭੁੱਲਰ, ਉਸਦੇ ਪਿਤਾ ਅਤੇ ਪੀਏ ‘ਤੇ ਉਸਦੇ ਪਤੀ ਨੂੰ ਇਹ ਖੌਫਨਾਕ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਸੀ। ਉਸਨੇ ਭੁੱਲਰ ‘ਤੇ ਉਸਦੇ ਪਤੀ ‘ਤੇ ਹਮਲਾ ਕਰਨ ਅਤੇ ਵੇਅਰਹਾਊਸ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਉਸਦੇ ਪਤੀ ਨੂੰ ਵਾਰ-ਵਾਰ ਅਪਮਾਨਿਤ ਕਰਨ ਦਾ ਦੋਸ਼ ਲਗਾਇਆ ਸੀ। ਤਸ਼ੱਦਦ ਸਹਿਣ ਤੋਂ ਬਾਅਦ ਰੰਧਾਵਾ ਨੇ ਸ਼ਨੀਵਾਰ ਸਵੇਰੇ ਕਥਿਤ ਤੌਰ ‘ਤੇ ਸਲਫਾਸ ਖਾ ਲਈ ਸੀ। ਇਸ ਖੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਉਸਨੇ ਇੱਕ ਛੋਟਾ ਵੀਡੀਓ ਰਿਕਾਰਡ ਕੀਤਾ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

Leave a Reply

Your email address will not be published. Required fields are marked *