ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਕੈਬਨਿਟ ’ਚ ਫੇਰਬਦਲ

0
laljeet harpal

ਸਾਬਕਾ ਮੰਤਰੀ ਦੇ ਦੋਵੇਂ ਵਿਭਾਗ ਹਰਪੀਲ ਚੀਮਾ ਤੇ ਰਵਜੋਤ ਸਿੰਘ ਨੂੰ ਦਿੱਤੇ

ਚੰਡੀਗੜ੍ਹ, 25 ਮਾਰਚ (ਦੁਰਗੇਸ਼ ਗਾਜਰੀ) : ਬੀਤੇ ਦਿਨੀ ਪੰਜਾਬ ਸਰਕਾਰ ਦੇ ਸਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਕੈਬਨਿਟ ’ਚ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੇਲ ਮੰਤਰੀ ਡਾ. ਰਵਜੋਤ ਸਿੰਘ ਨੂੰ ਬਣਾਇਆ ਗਿਆ ਹੈ। ਇਹ ਦੋਵੇਂ ਵਿਭਾਗ ਲਾਲਜੀਤ ਸਿੰਘ ਭੁੱਲਰ ਦੇ ਕੋਲ ਸੀ। ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ’ਚ ਵਿਵਾਦ ਮਗਰੋਂ ਲਾਲਜੀਤ ਸਿੰਘ ਭੁੱਲਰ ਵੱਲੋਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਾਮਲਾ ਕਾਫੀ ਵੱਧਣ ਮਗਰੋਂ ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ। ਦੂਜੇ ਪਾਸੇ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਵੱਲੋਂ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਇਸ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਹੋਈ ਹੈ। ਅੱਜ ਲਾਲਜੀਤ ਭੁੱਲਰ ਦੀ ਅਦਾਲਤ ’ਚ ਪੇਸ਼ੀ ਹੈ ਜਦਕਿ ਡੀਐੱਮ ਰੰਧਾਵਾ ਦਾ ਅੱਜ ਅੰਮ੍ਰਿਤਸਰ ’ਚ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *