ਪੰਜਾਬ ਅਪਣੇ ਗੁਦਾਮਾਂ ‘ਚੋਂ ਦੇਸ਼ ਨੂੰ ਕਣਕ ਤੇ ਝੋਨਾ ਦੇਣ ਲਈ ਤਿਆਰ : ਮੁੱਖ ਮੰਤਰੀ

0

ਕਿਹਾ, ਜਮ੍ਹਾਂਖੋਰੀ ਤੇ ਕਾਲਾ ਬਾਜ਼ਾਰੀ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਾਂਗੇ

ਚੰਡੀਗੜ੍ਹ, 29 ਮਾਰਚ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ ‘ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *