ਹਿਮਾਚਲ ’ਚ ਬੱਸ ਯਾਤਰੀਆਂ ਤੇ ਡਰਾਈਵਰ ’ਤੇ ਚਾਕੂ ਨਾਲ ਹਮਲਾ ਕਰਨ ਦੇ ਇਲਜ਼ਾਮ ’ਚ 3 ਪੰਜਾਬੀ ਗ੍ਰਿਫ਼ਤਾਰ

0
06 b

ਨਿਸ਼ਾਨ ਪਾਲ, ਬਲਵਿੰਦਰ ਸਿੰਘ ਅਤੇ ਅਲੀਸ਼ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ


ਸ਼ਿਮਲਾ, 10 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸੜਕ ’ਤੇ ਹੋਏ ਵਿਵਾਦ ਤੋਂ ਬਾਅਦ ਦਿੱਲੀ ਜਾ ਰਹੀ ਇੱਕ ਬੱਸ ਦੇ ਡਰਾਈਵਰ, ਕੰਡਕਟਰ ਅਤੇ ਦੋ ਯਾਤਰੀਆਂ ਨੂੰ ਕਥਿਤ ਤੌਰ ‘ਤੇ ਚਾਕੂ ਮਾਰਨ ਦੇ ਇਲਜ਼ਾਮ ਵਿੱਚ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਗਲਾ ਪਿੰਡ ਦੇ ਰਹਿਣਵਾਲੇ ਨਿਸ਼ਾਨ ਪਾਲ (46), ਪਠਾਨਕੋਟ ਦੇ ਨਿਵਾਸੀ ਬਲਵਿੰਦਰ ਸਿੰਘ (45) ਅਤੇ ਪਠਾਨਕੋਟ ਨਿਵਾਸੀ ਅਲੀਸ਼ (21) ਵਜੋਂ ਹੋਈ ਹੈ । ਪੁਲਿਸ ਅਨੁਸਾਰ ਇਹ ਘਟਨਾ ਬੁੱਧਵਾਰ ਰਾਤ ਨੂੰ ਥੁਰਲ ਪਿੰਡ ਦੇ ਨੇੜੇ ਵਾਪਰੀ ਜਦੋਂ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਮੁਲਜ਼ਮਾਂ ਨੇ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ, ਜਿਸ ਕਾਰਨ ਝਗੜਾ ਹੋ ਗਿਆ । ਕਾਰ ਸਵਾਰਾਂਰ ਨੇ ਬੱਸ ਦਾ ਰਸਤਾ ਰੋਕ ਲਿਆ ਅਤੇ ਡਰਾਈਵਰ ਅਤੇ ਯਾਤਰੀਆਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਬੱਸ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਡਰਾਉਣ ਲਈ ਕਥਿਤ ਤੌਰ ‘ਤੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ। ਪੁਲਿਸ ਨੇ ਘਟਨਾ ਸਥਾਨ ਤੋਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕੀਤਾ । ਪੁਲਿਸ ਸੁਪਰਡੈਂਟ (ਐਸਪੀ) ਅਸ਼ੋਕ ਰਤਨ ਨੇ ਰਿਪੋਰਟ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ), 2023 ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਅਤੇ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *