ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਹੋਈ ਫਸਲ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ


ਖਰੜ, 19 ਅਪ੍ਰੈਲ (ਅਵਤਾਰ ਸਿੰਘ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਦੇਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਹੋਈ ਫਸਲ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਸਰਕਾਰ ਵਲੋਂ ਜੋ ਜਿਲ੍ਹਾ ਐਸ.ਏ.ਐਸ.ਨਗਰ ਵਿਚ ਸਰਕਾਰਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਉਸ ਵਿਚ ਕਿਸਾਨਾਂ ਦੀ ਸਹਿਮਤੀ ਲਈ ਜਾਵੇ। ਮੀਟਿੰਗ ਵਿਚ ਬਿਜਲੀ ਸਪਲਾਈ ਪੂਰੀ ਕਰਨ ਦੀ ਮੰਗ ਕੀਤੀ ਕਿਉਕਿ ਪਿਛਲੇ ਕਈ ਦਿਨਾਂ ਤੋਂ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੂੰ ਪਸ਼ੂਆਂ ਦਾ ਚਾਰਾ ਅਤੇ ਸਬਜ਼ੀਆਂ ਲਈ ਪਾਣੀ ਦੀ ਵਧੇਰੇ ਲੌੜ ਹੈ। ਇਸ ਮੌਕੇ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀਮਾਜਰਾ, ਕੁਲਵੰਤ ਸਿੰਘ ਚਿੱਲਾਂ, ਸੁਰਿੰਦਰ ਸਿੰਘ, ਹਰਿੰਦਰ ਸਿੰਘ, ਕੁਲਦੀਪ ਸਿੰਘ, ਬਹਾਦਰ ਸਿੰਘ, ਬਲਦੇਵ ਸਿੰਘ, ਲਾਪ ਸਿੰਘ, ਅਵਤਾਰ ਸਿੰਘ, ਸਪੱਟਰ ਸਿੰਘ, ਬਲਬੀਰ ਸਿੰਘ, ਭਜ਼ਨ ਸਿੰਘ, ਸ਼ੇਰ ਸਿੰਘ, ਹਰਦੇਵ ਸਿੰਘ, ਰਾਮ ਲਾਲ ਧੀਮਾਨ, ਜਸਵਿੰਦਰ ਸਿੰਘ, ਜਗਜੀਤ ਸਿੰਘ, ਸੁਭਾਸ ਚੰਦਰ, ਜਸਪਾਲ ਸਿੰਘ ਚੋਲਟਾ ਖੁਰਦ, ਅਮਰੀਕ ਸਿੰਘ ਨਿਆਮੀਆਂ, ਕੁਲਦੀਪ ਸਿੰਘ ਕੁਰੜੀ, ਸਵਿੰਦਰ ਸਿੰਘ, ਮਲਕੀਤ ਸਿੰਘ, ਲਵਰਿੰਦਰ ਸਿੰਘ ਸਿੱਲ ਸਮੇਤ ਹੋਰ ਅਹੁੱਦੇਦਾਰ ਤੇ ਕਿਸਾਨ ਹਾਜ਼ਰ ਸਨ।
