‘ਸੋਹਣ ਸਿੰਘ ਠੰਡਲ’ ਦੀ ਘਰ ਵਾਪਸੀ, ‘ਸੁਖਬੀਰ ਬਾਦਲ’ ਨੇ ਕਰਵਾਇਆ ਅਕਾਲੀ ਦਲ ‘ਚ ਸ਼ਾਮਲ


ਚੰਡੀਗੜ੍ਹ, 5 ਜੂਨ 2025 (ਨਿਊਜ਼ ਟਾਊਨ ਨੈਟਵਰਕ) ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਠੰਡਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕਿ ਸਤੰਬਰ 2024 ਵਿੱਚ ਅਕਾਲੀ ਆਗੂ ਸੋਹਣ ਸਿੰਘ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।