ਦਿੱਲੀ ਐਕਸਾਇਜ਼ ਕੇਸ : ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ ਦੇ ਜੱਜ ਸਾਹਮਣੇ ਨਿੱਜੀ ਤੌਰ ’ਤੇ ਜਾਂ ਵਕੀਲ ਰਾਹੀਂ ਪੇਸ਼ ਹੋਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 27 ਅਪੈ੍ਰਲ (ਨਿਊਜ਼ ਟਾਊਨ ਨੈਟਵਰਕ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਪੱਤਰ ਲਿਖ ਕੇ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਅਜਿਹੀ ਕਾਰਵਾਈ ਦਾ ਹਿੱਸਾ ਬਣਨ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਉਨ੍ਹਾਂ ਨੂੰ ਨਿਰਪੱਖ ਨਿਆਂ ਦੀ ਉਮੀਦ ਨਾ ਹੋਵੇ। ਇਹ ਕਦਮ ਹਾਈ ਕੋਰਟ ਵੱਲੋਂ 20 ਅਪਰੈਲ ਨੂੰ ਕੇਜਰੀਵਾਲ ਦੀ ਉਸ ਅਰਜ਼ੀ ਨੂੰ ਖਾਰਜ ਕਰਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਜਸਟਿਸ ਸ਼ਰਮਾ ਨੂੰ ਇਸ ਕੇਸ ਤੋਂ ਲਾਂਭੇ (Recusal) ਹੋਣ ਦੀ ਮੰਗ ਕੀਤੀ ਸੀ।
ਜਸਟਿਸ ਸ਼ਰਮਾ ਨੂੰ ਭੇਜੇ ਵਿਸਤ੍ਰਿਤ ਪੱਤਰ ਵਿੱਚ ਕੇਜਰੀਵਾਲ ਨੇ ਲਿਖਿਆ ਕਿ ਉਨ੍ਹਾਂ ਦਾ ਇਹ ਫੈਸਲਾ ਕਿਸੇ ਗੁੱਸੇ ਜਾਂ ਅਪਮਾਨ ਦੀ ਭਾਵਨਾ ਵਿੱਚੋਂ ਨਹੀਂ, ਸਗੋਂ ‘ਨਿਆਂਪਾਲਿਕਾ ਦੀ ਭੂਮਿਕਾ ਵਿੱਚ ਅਟੁੱਟ ਵਿਸ਼ਵਾਸ ਅਤੇ ਨਿਮਰਤਾ’ ਵਿੱਚੋਂ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਰਿਕਿਊਜ਼ਲ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਹੈ ਕਿ ਉਨ੍ਹਾਂ ਦੇ ਖਦਸ਼ਿਆਂ ਨੂੰ ਨਿੱਜੀ ਹਮਲੇ ਵਜੋਂ ਲਿਆ ਗਿਆ ਹੈ, ਜਿਸ ਕਾਰਨ ਹੁਣ ਨਿਰਪੱਖ ਸੁਣਵਾਈ ਦੀ ਉਮੀਦ ਧੁੰਦਲੀ ਪੈ ਗਈ ਹੈ। ਕੇਜਰੀਵਾਲ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਹਨ। ਉਨ੍ਹਾਂ ਨੇ ਪੱਤਰ ਵਿੱਚ ਦੋ ਮੁੱਖ ਕਾਰਨ ਦੱਸੇ ਹਨ
