ਬੰਗਾਲ ‘ਚ ਬਦਲਾਅ ਦੀ ਲਹਿਰ, 4 ਮਈ ਨੂੰ ਭਾਜਪਾ ਦੀ ਬਹੁਮਤ ਸਰਕਾਰ ਬਣਨਾ ਤੈਅ : ਬੀਬੀ ਅਮਨਜੋਤ ਕੌਰ ਰਾਮੂਵਾਲੀਆ

ਕਿਹਾ, ਲੋਕ ਹੁਣ ਤ੍ਰਿਣਮੂਲ ਕਾਂਗਰਸ ਦੀ ਭ੍ਰਿਸ਼ਟ ਅਤੇ ਹਿੰਸਕ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ’
ਮੋਹਾਲੀ, 27 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਭਾਰਤੀ ਜਨਤਾ ਪਾਰਟੀ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਹੋਏ ਰਿਕਾਰਡ ਮਤਦਾਨ ਨੂੰ ਲੋਕਤੰਤਰ ਦੀ ਮਜ਼ਬੂਤੀ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਸ ਵਾਰ ਬੰਗਾਲ ਦੀ ਜਨਤਾ ਨੇ ਬਦਲਾਅ ਦੇ ਹੱਕ ਵਿੱਚ ਖੁੱਲ੍ਹ ਕੇ ਵੋਟ ਪਾਈ ਹੈ। ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ ਚੱਲ ਰਹੀ ਵੋਟਿੰਗ ਦੌਰਾਨ ਭਾਜਪਾ ਦੇ ਹੱਕ ਵਿੱਚ ਵਧਦਾ ਜਨ ਸਮਰਥਨ ਸਾਫ਼ ਨਜ਼ਰ ਆ ਰਿਹਾ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਭਾਗੀਦਾਰੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਹੁਣ ਤ੍ਰਿਣਮੂਲ ਕਾਂਗਰਸ ਦੀ ਭ੍ਰਿਸ਼ਟ ਅਤੇ ਹਿੰਸਕ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਵਿਕਾਸ, ਸੁਰੱਖਿਆ ਅਤੇ ਸੁਸ਼ਾਸਨ ਲਈ ਭਾਜਪਾ ਨੂੰ ਚੁਣਨਾ ਚਾਹੁੰਦੇ ਹਨ। ਪਹਿਲੇ ਪੜਾਅ ਵਿੱਚ ਰਿਕਾਰਡ ਪੱਧਰ ਦਾ ਮਤਦਾਨ ਦਰਜ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਜਨਤਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ ਹੈ ਅਤੇ ਮਹਿਲਾਵਾਂ, ਨੌਜਵਾਨਾਂ, ਕਿਸਾਨਾਂ ਅਤੇ ਆਮ ਵਰਗ ਨੇ ਇਸ ਵਾਰ ਭਾਜਪਾ ਨੂੰ ਖੁੱਲ੍ਹਾ ਸਮਰਥਨ ਦਿੱਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 4 ਮਈ ਨੂੰ ਪੱਛਮੀ ਬੰਗਾਲ ਵਿੱਚ ਭਾਜਪਾ ਪੂਰੇ ਬਹੁਮਤ ਨਾਲ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਬੰਗਾਲ ਦੀ ਜਨਤਾ ਇਸ ਵਾਰ ਡਰ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਖਤਮ ਕਰਕੇ ਵਿਕਾਸ ਦੀ ਨਵੀਂ ਦਿਸ਼ਾ ਵੱਲ ਕਦਮ ਵਧਾਏਗੀ ਅਤੇ ਭਾਜਪਾ ਦੀ ਸਰਕਾਰ ਰਾਜ ਨੂੰ ਤਰੱਕੀ ਦੇ ਨਵੇਂ ਰਾਹ ‘ਤੇ ਲੈ ਕੇ ਜਾਵੇਗੀ।
