ਮੁੱਖ ਮੰਤਰੀ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ 28 ਅਪਰੈਲ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 3.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਹ ਮੀਟਿੰਗ ਮੁੱਖ ਮੰਤਰੀ ਵੱਲੋਂ ਇਕਦਮ ਸੱਦੀ ਗਈ ਹੈ।

ਮੁੱਖ ਮੰਤਰੀ ਵੱਲੋਂ ਇਕਦਮ ਸੱਦੀ ਗਈ ਮੀਟਿੰਗ ਉੱਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੂਬਾ ਸਰਕਾਰ ਦੇ ਬੁਲਾਰਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

Leave a Reply

Your email address will not be published. Required fields are marked *