ਮਾਲ ਵਿਭਾਗ ਵੱਲੋਂ ਲਵਲੀ ਯੂਨੀਵਰਸਿਟੀ ਨਾਲ ਸਬੰਧਤ ਜਾਇਦਾਦਾਂ ਦੀ ਪੜਤਾਲ

0

ਜਲੰਧਰ, 28 ਅਪ੍ਰੈਲ (ਨਿਉੂਜ਼ ਟਾਊਨ ਨੈਟਵਰਕ): ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ’ਚ ਜਾਣ ਤੋਂ ਬਾਅਦ ਹੁਣ ਮਾਲ ਮਹਿਕਮੇ ਨੇ ਲਵਲੀ ਯੂਨੀਵਰਸਿਟੀ ਨਾਲ ਸਬੰਧਤ ਜਾਇਦਾਦਾਂ ਦੀ ਪੜਤਾਲ ਆਰੰਭ ਦਿੱਤੀ ਹੈ। ਵਿਭਾਗ ਇਸ ਸਬੰਧੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਪੁਲੀਸ ਨਾਲ ਸਬੰਧਤ ਮਾਮਲਿਆਂ ਦੀਆਂ ਫਾਈਲਾਂ ਦੀ ਜਾਂਚ ਸ਼ੁਰੂ ਹੋਈ ਅਤੇ ਹੁਣ ਮਾਲ ਮਹਿਕਮੇ ਨੇ ਵੀ ਯੂਨੀਵਰਸਿਟੀ ਨਾਲ ਸਬੰਧਤ ਜਾਇਦਾਦਾਂ ਦੀ ਗਿਣਤੀ-ਮਿਣਤੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵੱਲੋਂ ਜਿਹੜੀਆਂ ਪੰਚਾਇਤਾਂ ਨਾਲ ਸਬੰਧਤ ਜ਼ਮੀਨਾਂ ਲਈਆਂ ਗਈਆਂ ਹਨ, ਉਨ੍ਹਾਂ ’ਤੇ ਮਾਲ ਵਿਭਾਗ ਤਿੱਖੀ ਨਜ਼ਰ ਰੱਖ ਰਿਹਾ ਹੈ।

Leave a Reply

Your email address will not be published. Required fields are marked *