ਰਾਸ਼ਟਰਪਤੀ ਮੁਰਮੂ ਨੇ ਇਕੱਲੇ ਸੀਐਮ ਭਗਵੰਤ ਮਾਨ ਨੂੰ ਹੀ ਮਿਲਣ ਦਾ ਦਿੱਤਾ ਸਮਾਂ

0

ਕਿਹਾ, ਪੰਜਾਬ ਦੀ ਆਵਾਜ਼ ਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ’

ਚੰਡੀਗੜ੍ਹ, 30 ਅਪ੍ਰੈਲ (ਦੁਰਗੇਸ਼ ਗਾਜਰੀ) : ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਵਿੱਚ ਰਾਜਨੀਤਿਕ ਸਥਿਤੀ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 5 ਮਈ ਨੂੰ ਹੋਣੀ ਤੈਅ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਪੋਸਟ ਵਿੱਚ ਦਿੱਤੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ। ਸੀਐਮ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।

Leave a Reply

Your email address will not be published. Required fields are marked *