ਕੋਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਵਫਾਦਾਰਾਂ ਅਤੇ ਯੋਗ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ: ਵਿਜੈ ਸ਼ਰਮਾ ਟਿੰਕੂ

0

ਖਰੜ,2 ਮਈ (ਜਤਿੰਦਰ ਸਿੰਘ ਮੇਹੋ):-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਖਰੜ ਦੇ ਵਾਰਡ ਨੰਬਰ 7 ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਅਹਿਮ ਮੀਟਿੰਗ ਹੋਈ ਇਸ ਮੀਟਿੰਗ ਦੇ ਵਿੱਚ ਮੁੱਖ ਮਹਿਮਾਨ ਵਜੋਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਵਿਸ਼ੇਸ਼ ਤੌਰ ਤੇ ਪਹੁੰਚੇ । ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਯੋਗ ਉਮੀਦਵਾਰਾਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਉਨਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕੀ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੰਬਲਾ ਮਾਰਨ ਸ੍ਰੀ ਟਿੰਕੂ ਨੇ ਇਹ ਵੀ ਵਿਸ਼ੇਸ਼ ਤੌਰ ਤੇ ਕਿਹਾ ਕਿ ਪਾਰਟੀ ਨਾਲ ਗਦਾਰੀ ਕਰਨ ਵਾਲਿਆਂ ਦੀ ਪਾਰਟੀ ਵਿੱਚ ਕੋਈ ਥਾਂ ਨਹੀਂ। ਇਸ ਸਮਾਗਮ ਮੌਕੇ ਸ਼ੇਰ ਸਿੰਘ ਗੁਰਾਇਆ ਸੀਨੀਅਰ ਕਾਂਗਰਸੀ ਆਗੂ, ਮਨਪ੍ਰੀਤ ਸਿੰਘ ਬਤਰਾ, ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ, ਸ਼ਸ਼ੀ ਅਗਨੀ ਹੋਤਰੀ, ਜਸ਼ਨ ਕੱਲੋਂ, ਕਿਰਪਾਲ ਸਿੰਘ ਜੋਤੀ ਸਿੰਘ ਤੇ ਨਿਰਮਲ ਸਿੰਘ ਆਦਿ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਅਪੀਲ ਕੀਤੀ ਅਤੇ ਹਲਕਾ ਇੰਚਾਰਜ ਖਰੜ ਤੋਂ ਮੰਗ ਕੀਤੀ ਕਿ ਪਾਰਟੀ ਦੇ ਵਫਾਦਾਰ ਇਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ। ਇਸ ਮੀਟਿੰਗ ਵਿਚ ਬਲਬੀਰ ਸਿੰਘ, ਦੀਪਕ ਕੁਮਾਰ, ਸੁਰਿੰਦਰਜੀਤ ਸਿੰਘ, ਸਰਬਜੀਤ ਸਿੰਘ ਸਹੋਤਾ, ਹਰਜੀਤ ਸਿੰਘ ਗਾਂਧੀ, ਰਛਪਾਲ ਸਿੰਘ, ਚਰਨਪਾਲ ਸਿੰਘ, ਜਸਵੀਰ ਕੌਰ, ਕਮਲਜੀਤ ਕੌਰ, ਲਲੀਤਾ, ਸੁਰਿੰਦਰ ਕੌਰ, ਮਲਕੀਤ ਕੌਰ, ਰਜਨੀ ਬਾਲਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ ਸੱਤ ਦੇ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *