ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ (ਐਕਟ) ਪਾਸ ਹੋਣ ਤੇ ਸੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ

0

ਬਰਨਾਲਾ/ ਮਹਿਲ ਕਲਾਂ 02 ਮਈ (ਰਾਈਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਅਤੇ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਤਿਕਾਰ ਐਕਟ ਸੋਧ ਬਿੱਲ ਦੇ ਬਨਣ ਦੀ ਖੁਸੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕੀਤੇ ਗਏ ਅਤੇ ਅਕਾਲ ਪੁਰਖ ਵਾਹਿਗੁਰੂ ਦਾ ਸੁਕਰਾਨਾ ਕਰਨ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬੋਲਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026” ਪੇਸ਼ ਕਰਕੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਸਖ਼ਤ ਸੁਰੱਖਿਆ ਯਕੀਨੀ ਬਣਾਉਣਾ ਹੈ। ਹੁਣ ਗੁਰੂ ਸਾਹਿਬ ਦੀ ਬੇਅਦਬੀ ਜਾਂ ਅਣਗਹਿਲੀ ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ ‘ਤੇ ਵੱਡੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਕਦਮ ਲੰਮੇ ਸਮੇਂ ਤੋਂ ਸੰਗਤ ਵੱਲੋਂ ਕੀਤੀ ਜਾ ਰਹੀ ਮੰਗ ਦਾ ਨਤੀਜਾ ਹੈ ਅਤੇ ਇਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਸਰਕਾਰ ਸੂਬੇ ਵਿੱਚ ਧਾਰਮਿਕ ਸਾਂਝ, ਭਾਈਚਾਰੇ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਇਹ ਨਵਾਂ ਕਾਨੂੰਨ ਨਾ ਸਿਰਫ਼ ਧਾਰਮਿਕ ਅਦਬ ਨੂੰ ਮਜ਼ਬੂਤ ਕਰੇਗਾ, ਸਗੋਂ ਲੋਕਾਂ ਵਿੱਚ ਆਪਸੀ ਸਨਮਾਨ ਅਤੇ ਇਕਤਾ ਨੂੰ ਵੀ ਹੋਰ ਮਜ਼ਬੂਤ ਬਣਾਏਗਾ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਹੁਣ ਤੱਕ ਬਹੁਤ ਸਰਕਾਰਾਂ ਬਣੀਆਂ ਪਰ ਗੁਰੂ ਸਾਹਿਬ ਨੇ ਸਾਡੇ ਸਾਰੇ ਵਿਧਾਇਕਾਂ ਤੇ ਕਿਰਪਾ ਕੀਤੀ ਹੈ। ਜਦੋਂ ਵੀ ਐਕਟ ਦੇ ਇਤਿਹਾਸ ਦਾ ਜਿਕਰ ਹੋਵੇਗਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨੂੰ ਇਸ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ। ਅਖੀਰ ਉਹਨਾਂ ਗ੍ਰਾਮ ਪੰਚਾਇਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਹਲਕੇ ਦੇ ਚੌਹਤਰਫਾ ਵਿਕਾਸ ਦਾ ਭਰੋਸਾ ਦਿੱਤਾ। ਇਸ ਸਮਾਗਮ ਦੌਰਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏਡੀਸੀ ਵਿਕਾਸ ਵਿਵੇਕ ਮੋਦੀ, ਐਸ ਡੀ ਐਮ ਮਹਿਲ ਕਲਾਂ ਕਿਰਤਕਾ ਗੋਇਲ (ਆਈਏਐਸ), ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਸੇਰ ਸਿੰਘ ਖਾਲਸਾ, ਮਾਰਕੀਟ ਕਮੇਟੀ ਸੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜ,ਸਰਪੰਚ ਸਰਬਜੀਤ ਸਿੰਘ ਸੰਭੂ, ਸਰਪੰਚ ਕਿਰਨਾ ਰਾਣੀ, ਰਿੰਕਾ ਕੁਤਬਾ ਬਾਹਮਣੀਆ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ,ਜਿਲਾ ਪ੍ਰੀਸਦ ਮੈਬਰ ਪੁਨੀਤ ਮਾਨ ਗਹਿਲ,ਕੁਲਦੀਪ ਕੌਰ ਸੋਢੇ ਮਹਿਲ ਕਲਾਂ,ਦੀਪੀ ਗੁੰਮਟੀ, ਸਰਪੰਚ ਹਰਤੇਜ ਸਿੰਘ ਠੁੱਲੀਵਾਲ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਧਰਮਪਾਲ ਸਿੰਘ ਕਿਰਪਾਲ ਸਿੰਘ ਵਾਲਾ, ਸਰਪੰਚ ਗੁਰਪ੍ਰੀਤ ਸਰਮਾ, ਯਾਦਵਿੰਦਰ ਸਿੰਘ ਯਾਦੂ ਛਾਪਾ, ਬਾਬੂ ਸਤੀਸ ਕੁਮਾਰ, ਸਰਪੰਚ ਰਣਜੀਤ ਸਿੰਘ ਕਾਲਾਬੂਲਾ,ਨਿੱਜੀ ਸਹਾਇਕ ਬਿੰਦਰ ਸਿੰਘ ਖਾਲਸਾ, ਮਾ ਹਰਮਨਪ੍ਰੀਤ ਸਿੰਘ ਕੁਤਬਾ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ ਸਰਪੰਚ ਹਾਜਰ ਸਨ।

Leave a Reply

Your email address will not be published. Required fields are marked *