ਤਪਾ ਪੁਲਿਸ ਦੀ ਕਾਰਵਾਈ ਦੌਰਾਨ 5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

0

ਬਰਨਾਲਾ , 02 ਮਈ(ਰਾਈਆ)- ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਪਾਰਟੀ ਨੇ ਮਾਤਾ ਦਾਤੀ ਰੋਡ ‘ਤੇ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ ਤਪਾ ਜਸਕਰਨ ਸਿੰਘ ਦੀ ਰਹਿਨੁਮਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਵਿਅਕਤੀ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਹਨ। ਉਨਾਂ ਦੱਸਿਆ ਕਿ ਪੁਲਿਸ ਪਾਰਟੀ ਮਾਤਾ ਦਾਤੀ ਰੋਡ ‘ਤੇ ਚੈਕਿੰਗ ਕਰ ਰਹੀ ਸੀ, ਜਿੱਥੇ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਸੀ।ਇਸ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਬੈਠੇ ਦਿਖਾਈ ਦਿੱਤੇ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਹਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ।ਜਦ ਜਾਂਚ ਅਧਿਕਾਰੀ ਥਾਣਾਦਾਰ ਮਨਜਿੰਦਰ ਸਿੰਘ ਨੇ ਉਨ੍ਹਾਂ ਨਾਮ-ਪਤਾ ਪੁੱਛਿਆਂ ਤਾਂ ਉਨ੍ਹਾਂ ਪਹਿਚਾਣ ਜਸਪਾਲ ਸਿੰਘ ਪੁੱਤਰ ਮੋਹਨ ਲਾਲ,ਅਜੇ ਕੁਮਾਰ ਪੁੱਤਰ ਜਗਨ ਨਾਥ ਵਾਸੀਆਨ ਬਾਜੀਗਰ ਬਸਤੀ ਤਪਾ ਦੱਸੇ।ਜਦੋਂ ਪੁਲਿਸ ਨੇ ਉਹਨਾਂ ਦੀ ਤਲਾਸ਼ੀ ਲਈ ਤਾਂ ਉਹਨਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।ਜਾਂਚ ਅਧਿਕਾਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਦੇ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਅਤੇ ਹੋਰ ਕੌਣ-ਕੌਣ ਇਸ ਗਿਰੋਹ ਨਾਲ ਜੁੜਿਆ ਹੋਇਆ ਹੈ।

Leave a Reply

Your email address will not be published. Required fields are marked *