ਰੰਧਾਵਾ ਨੇ ਅਪਣੀ ਮੌਤ ਦੀ ਝੂਠੀ ਅਫਵਾਹ ਫੈਲਾਉਣ ਵਾਲਿਆਂ ਵਿਰੁੱਧ ਦਰਜ ਕਰਵਾਈ ਸ਼ਿਕਾਇਤ

0

ਸਾਈਬਰ ਕਰਾਈਮ ਵਿੰਗ ਦੇ ਏਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ

ਗੁਰਦਾਸਪੁਰ, 2 ਮਈ (ਨਿਊਜ਼ ਟਾਊਨ ਨੈਟਵਰਕ) : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਮੌਤ ਦੀ ਝੂਠੀ ਅਫਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਵਿੰਗ ਦੇ ਏਡੀਜੀਪੀ ਕੋਲ ਇਸ ਸਬੰਧੀ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਫਰਜ਼ੀ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇੱਕ ਹਾਦਸੇ ਦੌਰਾਨ ਰੰਧਾਵਾ ਦੀ ਮੌਤ ਹੋ ਗਈ ਹੈ। ਰੰਧਾਵਾ ਨੇ ਮੋਹਾਲੀ ਸਥਿਤ ਸਟੇਟ ਸਾਈਬਰ ਕਰਾਈਮ ਸੈੱਲ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਪਰਿਵਾਰ ਅਤੇ ਸਮਰਥਕਾਂ ਵਿੱਚ ਦਹਿਸ਼ਤ: ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਸ ਗੁੰਮਰਾਹਕੁੰਨ ਪੋਸਟ ਕਾਰਨ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਭਾਰੀ ਮਾਨਸਿਕ ਪ੍ਰੇਸ਼ਾਨੀ ਪੈਦਾ ਹੋਈ, ਸਗੋਂ ਆਮ ਜਨਤਾ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ।

Leave a Reply

Your email address will not be published. Required fields are marked *