ਗੁਰਦਾਸਪੁਰ ’ਚ 15 ਸਾਲਾ ਵਿਦਿਆਰਥੀ ਨੇ ਕੀਤੀ ਖੁ਼ਦਕੁਸ਼ੀ

0

ਨਿੱਜੀ ਸਕੂਲ ’ਚ 2 ਪੀਰੀਅਡ ਧੁੱਪ ’ਚ ਖੜ੍ਹਾ ਰਹਿਣ ਦੀ ਕੱਟੀ ਸੀ ਸਜ਼ਾ

ਗੁਰਦਾਸਪੁਰ, 2 ਮਈ (ਨਿਊਜ਼ ਟਾਊਨ ਨੈਟਵਰਕ) : ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸਾਸ਼ਨ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਇਸ ਮਾਮਲੇ ਮਗਰੋਂ ਨੌਜਵਾਨ ਦੇ ਮਾਪਿਆਂ ਦਾ ਰੋ-ਰੋ ਕੇ ਹਾਲ ਬੇਹਾਲ ਹੋਇਆ ਪਿਆ ਹੈ। ਜਾਣਕਾਰੀ ਅਨੁਸਾਰ 15 ਵਰਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜਦਾ ਸੀ। ਬੀਤੇ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਸ਼ਾਸ਼ਨ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ ਅਤੇ ਦੋ ਪੀਰੀਅਡ ਧੁੱਪ ਵਿੱਚ ਖੜਾ ਰੱਖਿਆ ਗਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜ਼ਹਿਦ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਉੱਥੇ ਹੀ ਸਸਕਾਰ ’ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *