ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪਟਿਆਲਾ ਮਈ ( ਗੁਰਪ੍ਰਤਾਪ ਸਿੰਘ ਸਾਹੀ )
ਬੀਤੇ ਦਿਨੀ ਜਿਲਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗੜਾ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਸ੍ਰੀ ਰਾਹੁਲ ਗਾਂਧੀ ਨਾਲ ਆਪਣੇ ਪਰਿਵਾਰ ਸਮੇਤ ਮੁਲਕਾਤ ਕੀਤੀ। ਬੀਬੀ ਰੰਧਾਵਾ ਨਾਲ ਰਾਹੁਲ ਗਾਂਧੀ ਨੂੰ ਮਿਲਣ ਵਾਲਿਆਂ ਵਿੱਚ ਉਨਾਂ ਦੇ ਪਤੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਵੱਡੇ ਪੁੱਤਰ ਡਾਕਟਰ ਕਰਨਸ਼ੇਰ ਸਿੰਘ ਰੰਧਾਵਾ ਤੇ ਛੋਟੇ ਪੁੱਤਰ ਐਡਵੋਕੇਟ ਗੁਰਸ਼ੇਰ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਬੀਬੀ ਰੰਧਾਵਾ ਨੇ ਪ੍ਰੈਸ ਨੂੰ ਇੱਕ ਲਿਖਤੀ ਬਿਆਨ ਰਾਹੀਂ ਦੱਸਿਆ ਕਿ ਰਾਹੁਲ ਗਾਂਧੀ ਦੀ ਸਾਦਗੀ, ਦੂਰਦਰਸੀ ਸੋਚ ਅਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੇਸ਼ ਦੇ ਹਰ ਨਾਗਰਿਕ ਅਤੇ ਨੇਤਾ ਨੂੰ ਚੰਗੀ ਪ੍ਰੇਰਨਾ ਦਿੰਦੀ ਹੈ। ਉਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਾਡੇ ਨਾਲ ਪਰਿਵਾਰਕ ਮੈਂਬਰਾਂ ਵਾਂਗ ਵਾਰਤਾ ਕੀਤੀ ਅਤੇ ਅਤੇ ਇੱਕ ਔਰਤ ਹੋਣ ਦੇ ਨਾਤੇ ਮੈਨੂੰ ਆਪਣੇ ਸਿਆਸੀ ਜੀਵਨ ਵਿੱਚ ਆਈਆਂ ਕਠਿਨਾਈਆਂ ਬਾਰੇ ਵੀ ਪੁੱਛਿਆ ਤੇ ਕਿਹਾ ਕਿ ਦੇਸ਼ ਤੇ ਸਮਾਜ ਦੀ ਸੇਵਾ ਲਈ ਔਰਤਾਂ ਤੇ ਨੌਜਵਾਨਾਂ ਦਾ ਅੱਗੇ ਆਉਣਾ ਲਾਜ਼ਮੀ ਹੈ।
ਬੀਬੀ ਰੰਧਾਵਾ ਨੇ ਦੱਸਿਆ ਕਿ ਕਾਂਗੜਾ ਵਿਖੇ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਨੂੰ 10 ਰੋਜ਼ਾ ਟਰੇਨਿੰਗ ਕੈਂਪ ਲਾ ਕੇ ਪੂਰੀ ਤਰ੍ਹਾਂ ਮਜ਼ਬੂਤ ਤੇ ਦ੍ਰਿੜ ਇਰਾਦੇ ਵਾਲੇ ਲੀਡਰ ਬਣਨ ਦਾ ਰਸਤਾ ਦਿਖਾਇਆ ਹੈ। ਉਨਾਂ ਭਰੋਸਾ ਜਤਾਇਆ ਕਿ ਸੰਗਠਨ ਸਿਰਜਨ ਅਭਿਆਨ ਵਿੱਚੋਂ ਨਿਕਲੇ ਜਿਲ੍ਹਾ ਪ੍ਰਧਾਨ ਪਹਿਲਾ ਨਾਲੋਂ ਵਧੇਰੇ ਮਜਬੂਤ ਹੋ ਕੇ ਲੋਕਾਂ ਦੇ ਵਿੱਚ ਸ਼ਿਰਕਤ ਕਰਨਗੇ ਅਤੇ ਲੋੜਵੰਦ ਅਤੇ ਦਬੇ ਕੁਚਲੇ ਲੋਕਾਂ ਦੀ ਆਵਾਜ਼ ਚੱਕਣ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਬੀਬੀ ਰੰਧਾਵਾ ਨੇ ਕਿਹਾ ਕਿ ਇਸ ਕੈਂਪ ਵਿੱਚ ਸ੍ਰੀ ਰਾਹੁਲ ਗਾਂਧੀ ਜੀ ਨੇ ਪੰਜਾਬ ਦੇ ਜਿਲ੍ਹਾ ਪ੍ਰਧਾਨਾਂ ਨਾਲ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਬਿਤਾਇਆ ਤੇ ਇਸੇ ਦੌਰਾਨ ਉਨਾਂ ਨੂੰ ਕਾਂਗਰਸ ਦੇ ਸੰਗਠਨ ਨੂੰ ਮਜਬੂਤ ਬਣਾਉਣ ਲਈ ਬਹੁਤ ਸਾਰੀਆਂ ਉਦਾਹਰਨਾਂ ,ਕਹਾਵਤਾਂ ਅਤੇ ਪੁਰਾਤਨ ਕਾਲ ਦੀਆਂ ਕਹਾਣੀਆਂ ਤੱਕ ਸੁਣਾਈਆਂ ਅਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਜ਼ਮੀਨ ਨਾਲ ਜੁੜਕੇ ਲੋਕ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ।
ਬੀਬੀ ਰੰਧਾਵਾ ਨੇ ਕਿਹਾ ਕਿ ਮੈਨੂੰ ਪੂਰਨ ਭਰੋਸਾ ਹੈ ਜਿਸਨੇ ਸ੍ਰੀ ਰਾਹੁਲ ਗਾਂਧੀ ਦਾ ਇਹ 10 ਰੋਜਾ ਕੈਂਪ ਅਟੈਂਡ ਕਰ ਲਿਆ ਉਹ ਜਿੰਦਗੀ ਵਿੱਚ ਕਦੀ ਵੀ ਸਿਆਸੀ ਤੌਰ ਤੇ ਮਾਰ ਨਹੀਂ ਖਾਏਗਾ ਤੇ ਲੋਕਾਂ ਦੀ ਆਵਾਜ਼ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੇਗਾ। ਕਾਂਗਰਸ ਹਾਈ ਕਮਾਂਡ ਦਾ ਇਸ ਕੈਂਪ ਲਈ ਧੰਨਵਾਦ ਵੀ ਕੀਤਾ।
ਬੀਬੀ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਮਹਿਲਾਵਾਂ ਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ ਤੇ ਨਾਲ ਹੀ ਪੁਰਾਣੇ ਕਾਂਗਰਸੀਆਂ ਨੂੰ ਪੂਰਾ ਮਾਣ ਸਤਿਕਾਰ ਦੇਣ ਦੀ ਗੱਲ ਵੀ ਕੀਤੀ।
ਇਸ ਕੈਂਪ ਵਿੱਚ ਏਆਈਸੀਸੀ ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ ਵੇਣੁਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਂਸਦ ਸ਼ਸ਼ੀਕਾਂਤ ਸੈਂਥਿਲ, ਕੈਂਪ ਦੇ ਇੰਚਾਰਜ ਸਚਿਨ ਰਾਓ, ਰੂਟ ਇੰਚਾਰਜ ਮਨੋਜ ਤਿਆਗੀ, ਸਲਾਹਕਾਰ ਅਲੰਕਾਰ, ਪੀਪੀਸੀਸੀ ਦੇ ਸਹਿ ਇੰਚਾਰਜ ਰਵਿੰਦਰ ਡਲਵੀ, ਹੀਨਾ ਕਾਵਰੇ, ਸੂਰਜ ਠਾਕੁਰ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੇ ਜਿੱਥੇ ਕੈਂਪ ਵਿੱਚ ਹਿੱਸਾ ਲਿਆ ਉੱਥੇ ਆਪਣੇ ਵਿਚਾਰ ਵੀ ਰੱਖੇ।
