ਲੋਕ ਨਿਰਮਾਣ ਮੰਤਰੀ ਨੇ ਪਿੰਡ ਮਹਿਸਮਪੁਰ ਕਲਾਂ ਵਿਖੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ, 4 ਮਈ ( ਮਨਜੀਤ ਸ਼ੇਰਗਿੱਲ ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਕਲਾਂ ਵਿਖੇ ਪਹੁੰਚ ਕੇ ਅਮਰਜੋਤ ਸਿੰਘ (ਉਮਰ 17 ਸਾਲ), ਸਪੁੱਤਰ ਸੁਖਰਾਜ ਸਿੰਘ, ਜਿਸਦੀ ਮਿਤੀ 02 ਮਈ 2026 ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਮੰਤਰੀ ਨੇ ਪੀੜਤ ਪਰਿਵਾਰ ਨੂੰ ਧੀਰਜ ਦੇਂਦੇ ਹੋਏ ਕਿਹਾ ਕਿ ਸਰਕਾਰ ਇਸ ਦੁਖਦ ਘਟਨਾ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਨੇ ਸੰਬੰਧਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਤਫ਼ਤੀਸ਼ ਤੇਜ਼ੀ ਨਾਲ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਪ੍ਰਥਮ ਤਰਜੀਹ ਹੈ ਅਤੇ ਅਜਿਹੀਆਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
